The Khalas Tv Blog Punjab ਚੋਣ ਪ੍ਰਚਾਰ ਲਈ ਪਟਿਆਲਾ ਆਉਣਗੇ ਅਮਿਤ ਸ਼ਾਹ
Punjab

ਚੋਣ ਪ੍ਰਚਾਰ ਲਈ ਪਟਿਆਲਾ ਆਉਣਗੇ ਅਮਿਤ ਸ਼ਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਉਣਗੇ। ਉਹ ਪਟਿਆਲਾ ‘ਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ 13 ਫਰਵਰੀ ਨੂੰ ਪਾਰਟੀ ਦੇ ਲਈ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ।

ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਕੱਲ੍ਹ ਪੰਜਾਬ ਆ ਰਹੇ ਹਨ। ਕੇਜਰੀਵਾਲ ਕੱਲ੍ਹ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਆਪ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਜਨ ਸਭਾ ਵਿੱਚ ਸ਼ਾਮਲ ਹੋਣਗੇ। ਇਸਦੇ ਨਾਲ ਹੀ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਪੰਜਾਬ ਆ ਰਹੇ ਹਨ। 

Exit mobile version