ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਚੰਡੀਗੜ੍ਹ (Chandigarh) ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮਨੀਮਾਜਰਾ (Manimajra) ਵਿੱਚ ਪਹੁੰਚ ਕੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ‘ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ ਹੁਣ 24 ਘੰਟੇ ਪਾਣੀ ਮਿਲੇਗਾ। ਪਹਿਲਾਂ ਔਰਤਾਂ ਨੂੰ ਪਾਣੀ ਭਰਨ ਲਈ ਅਲਾਰਮ ਲਾਉਣਾ ਪੈਂਦਾ ਸੀ। ਹੁਣ ਇਸ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੀ ਸਪਲਾਈ ਲਈ ਟੈਂਕਰ ਮੰਗਵਾਉਣ ਦੀ ਲੋੜ ਨਹੀਂ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸ਼ੁਰੂ ਤੋਂ ਹੀ ਸੀਵਰੇਜ, ਸਮਾਰਟ ਵਾਟਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਮਾਂ ਬਦਲਣ ਨਾਲ ਇਨ੍ਹਾਂ ਨੂੰ ਅਪਡੇਟ ਕਰਨਾ ਪੈਂਦਾ ਹੈ। ਪਾਣੀ ਦੀ ਉਪਲਬਧਤਾ ਵਧਾਉਣੀ ਪਵੇਗੀ। ਅੱਜ ਤੋਂ ਭੈਣਾਂ ਨੂੰ ਆਪਣੇ ਮੋਬਾਈਲ ‘ਤੇ ਅਲਾਰਮ ਨਹੀਂ ਲਗਾਉਣਾ ਪਵੇਗਾ। ਲੋੜ ਪੈਣ ‘ਤੇ ਪਾਣੀ ਮਿਲੇਗਾ।
ਇਸ ਮੌਕੇ ਅਮਿਤ ਸ਼ਾਹ ਵਿਰੋਧੀ ਧਿਰ ‘ਤੇ ਨਿਸ਼ਾਨੇ ਲਗਾਉਣੇ ਵੀ ਨਹੀਂ ਭੁੱਲੇ। ਉਨ੍ਹਾਂ ਕਿਹਾ ਕਿ ਦੇਸ਼ ‘ਚ ਇੰਡੀਆ ਗਠਜੋੜ ਨਾਲੋਂ ਭਾਜਪਾ ਕੋਲ ਜ਼ਿਆਦਾ ਸੀਟਾਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਪਰ 2029 ਵਿੱਚ ਵੀ ਮੋਦੀ ਹੀ ਆਉਣਗੇ।
ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ। ਇਸ ਤੋਂ ਬਾਅਦ ਅਮਿਤ ਸ਼ਾਹ ਸਕੱਤਰੇਤ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕਰਨਗੇ। ਇੱਥੇ ਉਹ ਤਿੰਨ ਨਵੇਂ ਕਾਨੂੰਨਾਂ ਨਾਲ ਸਬੰਧਤ ਈ-ਸਾਕਸ਼ਿਆ, ਈ-ਸਮਾਨ, ਨਿਆਏ ਸੇਤੂ ਅਤੇ ਨਿਆਏ ਸ਼ਰੂਤੀ ਵਰਗੀਆਂ ਐਪਾਂ ਲਾਂਚ ਕਰਨਗੇ।
ਇਹ ਵੀ ਪੜ੍ਹੋ – ਪੰਜਾਬ ਦੀ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ, ਇਸ ਨਾਂ ਤੇ ਲਗਭਗ ਬਣੀ ਸਹਿਮਤੀ!