‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਸੰਯੁਕਤ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ ਅਤੇ ਗਠਜੋੜ ਸੰਭਵ ਹੈ। ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦੀ ਦੋਵਾਂ ਆਗੂਆਂ ਨਾਲ ਹਾਂ ਪੱਖੀ ਗੱਲਬਾਤ ਚੱਲ ਰਹੀ ਹੈ ਤੇ ਗਠਜੋੜ ਹੋਣਾ ਸੰਭਵ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਮੈਰਿਟ ਅਤੇ ਵਿਕਾਸ ’ਤੇ ਲੜੀਆਂ ਜਾਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਮੋਦੀ ਨੇ ਤਿੰਨ ਖੇਤੀ ਕਾਨੂੰਨ ਜਿਨ੍ਹਾਂ ਦੇ ਖਿਲਾਫ ਪੰਜਾਬ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਰੱਦ ਕਰ ਕੇ ਵੱਡਾ ਦਿਲ ਵਿਖਾਇਆ ਹੈ।