Punjab

ਗ੍ਰਹਿ ਮੰਤਰੀ ਦੀ ਸ਼ਰਤਾਂ ਭਰੀ ਅਪੀਲ ਕਿਸਾਨਾਂ ਨੇ ਠੁਕਰਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਗੱਲਬਾਤ ਦੇ ਦਿੱਤੇ ਸੱਦੇ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਜਗਜੀਤ ਸਿੰਘ ਨੇ ਕਿਹਾ ਕਿ, “ਅਮਿਤ ਸ਼ਾਹ ਵੱਲੋਂ ਗੱਲਬਾਤ ਲਈ ਸ਼ਰਤ ਆਧਾਰਿਤ ਸੱਦਾ ਚੰਗੀ ਗੱਲ ਨਹੀਂ ਹੈ। ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਗੱਲਬਾਤ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। ਅਸੀਂ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਸੱਦੇ ‘ਤੇ ਬੈਠਕ ਕਰਾਂਗੇ ਅਤੇ ਇਸ ਬਾਰੇ ਫ਼ੈਸਲਾ ਲਵਾਂਗੇ’।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਨੇ ਲਈ ਤੈਅ ਥਾਂ ‘ਤੇ ਪਹੁੰਣਗੇ ਤਾਂ ਅਗਲੇ ਹੀ ਦਿਨ ਭਾਰਤ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇਗੀ। ਗ੍ਰਹਿ ਮੰਤਰੀ ਦੇ ਇਸ ਬਿਆਨ ਉੱਤੇ ਸਵਰਾਜ ਇੰਡੀਆ ਦੇ ਲੀਡਰ ਯੋਂਗੇਦਰ ਯਾਦਵ ਨੇ ਵੀ ਕਿਹਾ ਸੀ ਕਿ ਗ੍ਰਹਿ ਮੰਤਰੀ ਅਜੇ ਵੀ ਸ਼ਰਤਾਂ ਲਗਾ ਰਹੇ ਹਨ ਅਤੇ ਇਹ ਮੰਦਭਾਗੀ ਗੱਲ ਹੈ।

ਉਨ੍ਹਾਂ ਕਿਹਾ ਕਿ ਗੱਲਬਾਤ ਬਿਨਾਂ ਸ਼ਰਤ ਦੇ ਹੋਣੀ ਚਾਹੀਦੀ ਹੈ ਅਤੇ ਸਰਕਾਰ ਜੇਕਰ ਕਾਨੂੰਨਾਂ ਉੱਤੇ ਪੁਨਰ ਵਿਚਾਰ ਕਰਨ ਦਾ ਭਰੋਸਾ ਦੇਵੇ ਤਾਂ ਗੱਲਬਾਤ ਹੋ ਸਕਦੀ ਹੈ, ਪਰ ਇਸਦਾ ਫੈਸਲਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਬੈਠਕ ਵਿੱਚ ਹੀ ਹੋਵੇਗਾ।