Punjab

ਪੰਜਾਬ ਸਰਕਾਰ ਨੇ ਜਾਰੀ ਕੀਤੀ ਗੰਨੇ ਦੀ ਬਕਾਇਆ ਰਾਸ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਗੰਨੇ ਦੀ ਬਕਾਇਆ ਅਦਾਇਗੀ ਲਈ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ 100 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 41 ਕਰੋੜ ਰੁਪਏ ਦੇ ਬਕਾਏ ਖੜ੍ਹੇ ਹੋਣ ਦੇ ਬਾਵਜੂਦ ਸੂਬਾ ਸਰਕਾਰ ਆਪਣੇ ਪੱਧਰ ‘ਤੇ ਪ੍ਰਬੰਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2019-20 ਅਤੇ 2020-21 ਦੀ ਬਕਾਇਆ ਰਾਸ਼ੀ ਜਾਰੀ ਕੀਤੀ ਗਈ ਹੈ।