Manoranjan Punjab

ਅਮਰਿੰਦਰ ਗਿੱਲ ਨੂੰ ਵੱਡਾ ਝਟਕਾ! ‘ਚੱਲ ਮੇਰਾ ਪੁੱਤ-4’ ਭਾਰਤ ’ਚ ਨਹੀਂ ਹੋਵੇਗੀ ਰਿਲੀਜ਼

ਬਿਊਰੋ ਰਿਪੋਰਟ: ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਨੂੰ ਵੀ ਵੱਡਾ ਝਟਕਾ ਲੱਗਾ ਹੈ। ਫ਼ਿਲਮ ਵਿੱਚ ਪਾਕਿਸਤਾਨੀ ਕਲਾਕਾਰਾਂ ਦੇ ਰੋਲ ਕਾਰਨ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ-4’ ਭਾਰਤ ਵਿੱਚ ਰਿਲੀਜ਼ ਨਹੀਂ ਹੋਏਗੀ। ਫ਼ਿਲਮ ‘ਚੱਲ ਮੇਰਾ ਪੁੱਤ-4’ ਅੱਜ ਭਾਰਤ ਨੂੰ ਛੱਡ ਕੇ ਦੁਨੀਆ ਭਰ ਦੇ ਸਿਨੇਮਾ ਹਾਲਸ ’ਚ ਰਿਲੀਜ਼ ਹੋਣ ਜਾ ਰਹੀ ਹੈ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਟਕਰਾਅ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

ਪਾਕਿਸਤਾਨੀ ਕਲਾਕਾਰਾਂ ਦੇ ਰੋਲ ਨੂੰ ਲੈ ਕੇ ਵਿਵਾਦ

ਦਿਲਜੀਤ ਦੁਸਾਂਝ ਦੀ ‘ਸਰਦਾਰ ਜੀ-3’ ਵਾਂਗ ਇਸ ਫ਼ਿਲਮ ਵਿੱਚ ਵੀ ਪਾਕਿਸਤਾਨੀ ਕਲਾਕਾਰਾਂ ਨੇ ਕੰਮ ਕੀਤਾ ਹੈ। ਦਿਲਜੀਤ ਦੀ ਫ਼ਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੇ ਰੋਲ ਨੂੰ ਲੈ ਕੇ ਭਾਰਤ ਵਿੱਚ ਸਖ਼ਤ ਇਤਰਾਜ਼ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਹ ਫ਼ਿਲਮ ਅੱਜ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ।

‘ਚੱਲ ਮੇਰਾ ਪੁੱਤ’ ਫ਼ਿਲਮ ਦੇ ਪਹਿਲਾਂ ਤਿੰਨ ਭਾਗ ਆ ਚੁੱਕੇ ਹਨ। ਇਸ ਫ਼ਿਲਮ ਵਿੱਚ ਭਾਰਤ ਤੇ ਪਾਕਿਸਤਾਨੀ ਲੋਕਾਂ ਦੇ ਵਿਦੇਸ਼ ਦੇ ਸੰਘਰਸ਼ ਨੂੰ ਦਿਖਾਇਆ ਗਿਆ ਹੈ। ਅਮਰਿੰਦਰ ਗਿੱਲ, ਸਿੰਮੀ ਚਹਿਲ ਇਸ ਫ਼ਿਲਮ ਵਿੱਚ ਮੁੱਖ ਕਲਾਕਾਰ ਹਨ। ਗੁਰਸ਼ਬਦ ਸਿੰਘ ਤੇ ਹਰਦੀਪ ਗਿੱਲ ਦਾ ਵੀ ਇਸ ਫ਼ਿਲਮ ਵਿੱਚ ਵੱਡਾ ਕਿਰਦਾਰ ਹੈ। ਉੱਥੇ ਹੀ ਪਾਕਿਸਤਾਨੀ ਕਲਾਕਾਰਾਂ ਦੀ ਗੱਲ ਕਰੀਏ ਦਾਂ ਇਫ਼ਤਕਾਰ ਠਾਕੁਰ, ਨਾਸਿਰ ਚਿਨਯੋਤੀ ਤੇ ਅਕਰਮ ਉਦਾਸ ਇਸ ਫ਼ਿਲਮ ਵਿੱਚ ਕੰਮ ਕਰ ਰਹੇ ਹਨ। ਪਹਿਲਗਾਮ ਹਮਲੇ ਤੇ ਉਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਵਿਵਾਦ ਤੇ ਇਫਤਿਖਾਰ ਠਾਕੁਰ ਨੇ ਵਿਰੋਧੀ ਬਿਆਨ ਦਿੱਤੇ ਸਨ। ਜਿਸ ਦਾ ਭਾਰਤ ਵਿੱਚ ਕਾਫੀ ਵਿਰੋਧ ਹੋਇਆ ਸੀ।