The Khalas Tv Blog Punjab ਇੱਕਠੇ ਮੀਟਿੰਗ ਕਰਨ ਤੋਂ ਬਾਅਦ ਕਿਉਂ ਲੜ ਪਏ ਕੈਪਟਨ ਤੇ ਸੁਖਬੀਰ
Punjab

ਇੱਕਠੇ ਮੀਟਿੰਗ ਕਰਨ ਤੋਂ ਬਾਅਦ ਕਿਉਂ ਲੜ ਪਏ ਕੈਪਟਨ ਤੇ ਸੁਖਬੀਰ


‘ਦ ਖਾਲਸ ਬਿਊਰੋ:- 24 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫੰਰਸ ਦੇ ਜ਼ਰੀਏ ਸਰਬ ਪਾਰਟੀ ਦੀ ਬੈਠਕ ਬੁਲਾਈ ਗਈ ਸੀ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਵਿਚਾਲੇ ਜੁਬਾਨੀ ਜੰਗ ਛਿੜ ਪਈ ਹੈ।

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ, ਸਰਬ ਪਾਰਟੀ ਮੀਟਿੰਗ ਵਿਚ ਖੇਤੀਬਾੜੀ ਬਾਰੇ ਇਹਨਾਂ ਕੇਂਦਰੀ ਆਰਡੀਨੈਂਸਾਂ ਦੇ ਲਾਭ ‘ਤੇ ਕੋਈ ਚਰਚਾ ਨਹੀਂ ਹੋਈ। ਬਾਦਲ ਨੇ ਸਰਬ ਪਾਰਟੀ ਮੀਟਿੰਗ ਮੌਕੇ ਆਪਣੇ ਸਾਰੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਵੀ ਮੌਕੇ ‘ਤੇ ਚਲਾਈ ਤਾਂ ਕਿ ਉਹਨਾਂ ਦਾ ਸਟੈਂਡ ਜਨਤਕ ਤੌਰ ‘ਤੇ ਸਾਹਮਣੇ ਆਵੇ ਤੇ ਲੋਕਾਂ ਨੂੰ ਪਤਾ ਲੱਗੇ ਕਿ ਕਿਵੇਂ ਉਹਨਾਂ ਨੇ ਮੌਕੇ ‘ਤੇ ਕਾਂਗਰਸ ਪਾਰਟੀ ਨੂੰ ਬੇਨਕਾਬ ਕੀਤਾ।

 

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ, ਸੂਬਾ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਬਾਰੇ ਜੋ ਬਿਆਨ ਜਾਰੀ ਕੀਤਾ ਗਿਆ, ਉਸ ਬਿਆਨ ਵਿਚ ਤੱਥਾਂ ਨੂੰ ਤੋੜ ਮਰੋੜ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ, ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਮਤਿਆਂ ਦੀ ਹਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਇਹ ਗੱਲ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ, ਕਾਂਗਰਸ ਦੀ ਹਮਾਇਤ ਆਮ ਆਦਮੀ ਪਾਰਟੀ ਨੇ ਕੀਤੀ ਜਿਸਨੇ ਉਸਦੀ ਬੋਲੀ ਬੋਲੀ ਅਤੇ ਰਬੜ ਦੀ ਮੋਹਰ ਵਾਂਗ ਵਿਹਾਰ ਕੀਤਾ ਤੇ ਉਹਨਾਂ ਕੁਝ ਸਿਆਸੀ ਆਗੂਆਂ ਨੇ ਵੀ ਇਸ ਮੌਕੇ ਸਰਕਾਰ ਨਾਲ ਆਪਣੇ ਨੇੜਲੇ ਸੰਬੰਧ ਜ਼ਾਹਰ ਕੀਤੇ।

 

ਦਰਅਸਲ ਕੈਪਟਨ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਇਹ ਬਿਆਨ ਜਾਰੀ ਕੀਤਾ ਸੀ ਕਿ, ਅਕਾਲੀ ਬੀਜੇਪੀ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨੇ ਕੇਂਦਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਵਾਪਸ ਲੈਣ ਅਤੇ MSP ਨਾਲ ਛੇੜਛਾੜ ਨਾ ਕੀਤੇ ਜਾਣ ਦੀ ਮੰਗ ਕੀਤੀ ਜਦਕਿ ਅਕਾਲੀ ਦਲ ਨੇ ਕੇਂਦਰੀ ਆਰਡੀਨੈਂਸਾ ਦੀ ਸੁਰ ਵਿੱਚ ਸੁਰ ਮਿਲਾਈ।

Exit mobile version