Punjab

ਇੱਕ ਮਹੀਨੇ ਫਰਾਰ ਰਹਿਣ ਤੋਂ ਬਾਅਦ ਇਹ ਵਿਅਕਤੀ ਆਇਆ ਪੁਲਿਸ ਹਿਰਾਸਤ ‘ਚ , ਪੰਜਾਬ ਪੁਲਿਸ ਨੇ ਕੀਤੀ ਪੁਸ਼ਟੀ…

ਮੋਗਾ :ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੇ ਕੱਲ੍ਹ ਦੇਰ ਰਾਤ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਸਾਹਿਬ ਤੋਂ ਗ੍ਰਿਫ਼ਤਾਰੀ ਦੇ ਦਿੱਤੀ ਹੈ । ਇਸਦੀ ਪੁਸ਼ਟੀ ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਦਿੱਤੀ ਹੈ। ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਇਸਦੇ ਨਾਲ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਅਤੇ ਸਾਂਝਾ ਕਰੋ।

 

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਮੀਡੀਆ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੱਲ ਸ਼ਾਮ ਨੂੰ ਯਾਨੀ ਸ਼ਨੀਵਾਰ ਨੂੰ ਪਿੰਡ ਰੋਡੇ ਪਹੁੰਚ ਗਏ ਸਨ। ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਪਹਿਲਾਂ ਅਮ੍ਰਿਤਪਾਲ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਬਾਅਦ ਵਿੱਚ ਪੁਲਿਸ ਨੂੰ ਇਹ ਸੂਚਨਾ ਦਿੱਤੀ ਗਈ ਕਿ ਉਹ ਆਪਣੀ ਗ੍ਰਿਫਤਾਰੀ ਦੇਣਾ ਚਾਹੁੰਦੇ ਹਨ ਅਤੇ ਇਸ ਤੋਂ ਬਾਆਦ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ।

ਦੱਸ ਦਈਏ ਕਿ  ਅੰਮ੍ਰਿਤਪਾਲ ਨੇ ਖੁਦ ਪੰਜਾਬ ਪੁਲਿਸ ਨੂੰ ਗ੍ਰਿਫ਼ਤਾਰੀ ਦਿੱਤੀ ਪਰ ਕਈ ਥਾਵਾਂ ‘ਤੇ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ  ਹਨ ਕਿ ਅੰਮ੍ਰਿਤਪਾਲ ਸਿੰਘ ਭੱਜਣ ਦੀ ਕੋਸ਼ਿਸ ਕਰ ਰਿਹਾ ਸੀ ਅਤੇ ਅੰਮ੍ਰਿਤਪਾਲ ਨੂੰ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਸਾਂਝੇ ਅਪ੍ਰੇਸ਼ਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਅੰਮ੍ਰਿਤਪਾਲ ਸਿੰਘ ਪਿਛਲੇ 36 ਦਿਨਾਂ ਤੋਂ ਫਰਾਰ ਸੀ। 36 ਦਿਨਾਂ ਤੋਂ ਬਾਅਦ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸੰਭਵ ਹੋ ਸਕੀ ਹੈ। 18 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰੀ ਕਰਨ ਦੀ ਮੁਹਿੰਮ ਚਲਾਈ ਗਈ ਸੀ। ਪੁਲਿਸ ਦੀ ਇਸ ਮੁਹਿੰਮ ਜ਼ਰੀਏ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 9 ਜਣਿਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਸਾਥੀਆਂ ਕੋਲ ਅਸਾਮ ਦੇ ਡਿਬਰੂਗੜ ਜੇਲ੍ਹ ਭੇਜਿਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਅੰਮ੍ਰਿਤਪਾਲ ਪਿਛਲੇ ਕਈ ਦਿਨਾਂ ਤੋਂ ਫਰਾਰ ਸੀ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸ ਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ। ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਬਾਰਡਰ ਤੱਕ ਦੇਸ਼ ਭਰ ਵਿੱਚ ਆਪਰੇਸ਼ਨ ਚਲਾਇਆ ਗਿਆ