Punjab

ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ‘ਤੇ ਮਾਂ ਨੇ ਸਸਪੈਂਸ ਕੀਤਾ ਖਤਮ !

Amritpal Singh

ਬਿਉਰੋ ਰਿਪੋਰਟ – ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਐਲਾਨ ਕੀਤਾ ਸੀ ਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨਗੇ। ਜਿਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੁਚਾਲ ਆ ਗਿਆ ਸੀ। ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨਾਲ ਮੀਡੀਆ ਨਾਲ ਗੱਲ ਕਰਦਿਆਂ ਇਸ ਦੀ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਉਨ੍ਹਾਂ ਨੂੰ ਚੋਣ ਲੜਨ ਲਈ ਦਬਾਅ ਬਣਾ ਰਹੀ ਹੈ।

ਅੰਮ੍ਰਿਤਪਾਲ ਸਿੰਘ ਬਾਰੇ ਬੀਤੇ ਦਿਨ ਇਹ ਖ਼ਬਰ ਸਾਹਮਣੇ ਆਈ ਸੀ ਕਿ ਉਹ ਪੰਥਕ ਹਲਕੇ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜ ਸਕਦੇ ਹਨ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਚੋਣ ਲੜਨ ਬਾਰੇ ਫ਼ਿਲਹਾਲ ਕੋਈ ਖ਼ਬਰ ਨਹੀਂ ਹੈ, ਜਦੋਂ ਵੀ ਅਜਿਹੀ ਕੋਈ ਖ਼ਬਰ ਹੋਵੇਗੀ ਉਹ ਆਪ ਇਸ ਬਾਰੇ ਜਾਣਕਾਰੀ ਦੇਣਗੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਉੱਪਰ ਐਨਐਸਏ ਲਗਾਇਆ ਗਿਆ ਹੈ। ਖਡੂਰ ਸਾਹਿਬ ਹਲਕਾ ਪਹਿਲਾ ਤਰਨ ਤਾਰਨ ਹੁੰਦਾ ਸੀ, ਜਿਸ ਤੋਂ 1989 ਵਿੱਚ ਜੇਲ੍ਹ ‘ਚ ਬੰਦ ਸਿਮਰਨਜੀਤ ਸਿੰਘ ਮਾਨ ਜਿੱਤ ਚੁੱਕੇ ਹਨ।

ਇਹ ਵੀ ਪੜ੍ਹੋ – ਸੁਰੱਖਿਆ ਘੇਰਾ ਤੋੜ ਮੁੱਖ ਮੰਤਰੀ ਕੋਲ ਪਹੁੰਚਿਆ ਵਿਅਕਤੀ, ਦਿੱਤਾ ਮੰਗ ਪੱਤਰ