ਬਿਊਰੋ ਰਿਪੋਰਟ (28 ਨਵੰਬਰ, 2025): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ’ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ MP ਅੰਮ੍ਰਿਤਪਾਲ ਸਿੰਘ ਜੂਨ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਐਨਐਸਏ (ਕੌਮੀ ਸੁਰੱਖਿਆ ਕਾਨੂੰਨ) ਤਹਿਤ ਨਜ਼ਰਬੰਦ ਹਨ। ਮਈ 2024 ਵਿੱਚ, ਉਹ ਖਡੂਰ ਸਾਹਿਬ ਹਲਕੇ ਤੋਂ ਇੱਕ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ।

