ਬਿਊਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਰਾਤ ਢਾਈ ਵਜੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ । ਡਾਕਟਰਾਂ ਨੇ ਉਨ੍ਹਾਂ ਦੇ ਕਈ ਟੈਸਟ ਕਰਵਾਏ ਸਨ । ਜ਼ਿਆਦਾਤਰ ਦੀ ਰਿਪੋਰਟ ਠੀਕ ਆਈ ਹੈ। ਪਰ ਕੁਝ ਦੀ ਰਿਪੋਰਟ ਆਉਣੀ ਬਾਕੀ ਹੈ । ਦੱਸਿਆ ਜਾ ਰਿਹਾ ਹੈ ਕਿ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਤਬੀਅਤ ਵਿਗੜੀ ਸੀ ਉਹ ਮੁਕਤਸਰ ਸਾਹਿਬ ਸਨ । ਉਨ੍ਹਾਂ ਨੂੰ ਦੇਰ ਰਾਹਤ ਘਬਰਾਹਤ ਮਹਿਸੂਸ ਹੋ ਰਹੀ ਸੀ । ਡਾਕਟਰਾਂ ਮੁਤਾਬਿਕ ਉਨ੍ਹਾਂ ਦਾ BP ਕਾਫੀ ਵਧਿਆ ਹੋਇਆ ਸੀ । ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਕਿਹਾ ਮੈਂ ਠੀਕ ਹਾਂ ਡਾਕਟਰਾਂ ਨੇ ਕੁਝ ਦਿਨ ਅਰਾਮ ਕਰਨ ਦੀ ਸਲਾਹ ਦਿੱਤੀ ਹੈ ਉਸ ਤੋਂ ਬਾਅਦ ਅਗਲੇ ਪ੍ਰੋਗਰਾਮ ਉਲੀਕੇ ਜਾਣਗੇ। ਭਾਈ ਅੰਮ੍ਰਿਤਪਾਲ ਦੇ ਚਿਹਰੇ ਅਤੇ ਜ਼ਬਾਨ ਤੋਂ ਲੱਗ ਰਿਹਾ ਸੀ ਕਿ ਹੁਣ ਵੀ ਪੂਰੀ ਤਰ੍ਹਾਂ ਠੀਕ ਨਹੀਂ ਸੀ । ਇਸੇ ਲਈ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਦੀ ਸਲਾਹ ਦਿੱਤੀ ਹੈ ।
ਬੰਦੀ ਸਿੰਘਾਂ ਦੀ ਰਿਹਾਈ ਮੋਰਚ ‘ਤੇ ਪਹੁੰਚਣਾ ਸੀ
ਭਾਈ ਅੰਮ੍ਰਿਤਪਾਲ ਸਿੰਘ ਨੇ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਚੱਲ ਰਹੇ ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ਵਿੱਚ ਪਹੁੰਚਣਾ ਸੀ । ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ । ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ਨੂੰ ਸ਼ੁਰੂ ਹੋਏ 10 ਦਿਨ ਤੋਂ ਵੱਧ ਸਮਾਂ ਹੋ ਗਿਆ ਸੀ । ਵਾਰ-ਵਾਰ ਸਿੱਖ ਸੰਗਤ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਨਾ ਪਹੁੰਚਣ ‘ਤੇ ਸਵਾਲ ਉੱਠ ਰਹੇ ਸਨ । ਜਿਸ ਤੋਂ ਬਾਅਦ 3 ਦਿਨ ਪਹਿਲਾਂ ਹੀ ਉਨ੍ਹਾਂ ਕਿਹਾ ਸੀ ਕਿ ਮੁਕਤਸਰ ਸਾਹਿਬ ਵਿੱਚ ਹਾਜ਼ਰੀ ਲਗਵਾਉਣ ਤੋਂ ਬਾਅਦ ਉਹ ਮੁਹਾਲੀ ਬੰਦੀ ਸਿੰਘਾਂ ਦੀ ਰਿਹਾਈ ਮੋਰਚ ਵਿੱਚ ਸ਼ਾਮਲ ਹੋਣਗੇ ।