ਬਿਉਰੋ ਰਿਪੋਰਟ – ਖਡੂਰ ਸਾਹਿਬ ਲੋਕਸਭਾ ਸੀਟ (KHADOOR SAHIB LOKSABHA) ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (AMRITPAL SINGH) ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ (PUNJAB HARYANA HIGH COURT) ਵਿੱਚ ਸੁਣਵਾਈ ਹੋਈ । ਇਸ ਦੌਰਾਨ ਹਲਕੇ ਵਿੱਚ ਚੋਣ ਲੜਨ ਵਾਲੇ 27 ਉਮੀਦਵਾਰਾਂ ਦਾ ਡਾਟਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ । ਅੰਮ੍ਰਿਤਪਾਲ ਸਿੰਘ ਦੇ ਖਿਲਾਫ ਉਨ੍ਹਾਂ ਖਿਲਾਫ ਚੋਣ ਲੜਨ ਵਾਲੇ ਉਮੀਦਵਾਰ ਵਿਕਰਮਜੀਤ ਸਿੰਘ ਨੇ ਪਟੀਸ਼ਨ ਦਾਇਰ ਕੀਤਾ ਸੀ । ਇਲਜ਼ਾਮ ਲਗਾਇਆ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਚੋਣ ਮਨੋਰਥ ਪੱਥਰ ਗੁਰਦੁਆਰੇ ਵਿੱਚ ਰਿਲੀਜ਼ ਕੀਤਾ ਗਿਆ ਸੀ ਜੋ ਨਿਯਮਾਂ ਦੀ ਉਲੰਘਣਾ ਹੈ ।
ਪਟੀਸ਼ਨਕਰਤਾ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਵਿੱਚ ਕਈ ਜਾਣਕਾਰੀਆਂ ਛੁਪਾਇਆਂ ਗਈਆਂ ਸਨ । ਇਸ ਵਿੱਚ ਚੋਣ ਖਰਚ ਵਾਲੇ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ,ਰੈਲੀਆਂ ਦੇ ਖਰਚ ਬਾਰੇ ਜਾਣਕਾਰੀ ਨਹੀਂ ਦਿੱਤੀ,ਸਿਰਫ ਇੰਨਾਂ ਹੀ ਨਹੀਂ ਇਹ ਵੀ ਇਲਜ਼ਾਮ ਲਗਾਇਆ ਗਿਆ ਕਿ ਧਰਮ ਦੇ ਨਾਂ ‘ਤੇ ਵੋਟ ਮੰਗੇ ਗਏ ਹਨ । ਇਸ ਲਿਹਾਜ਼ ਨਾਲ ਉਸ ਦੀ ਮੈਂਬਰ ਸ਼ਿੱਪ ਰੱਦ ਹੋਣੀ ਚਾਹੀਦਾ ਹੈ । ਅਦਾਲਤ ਹੁਣ ਅਗਲੇ ਹਫਤੇ ਇਸ ਪੂਰੇ ਮਾਮਲੇ ਦੀ ਸੁਣਵਾਈ ਕਰੇਗਾ । ਇਸ ਤੋਂ ਪਹਿਲਾਂ ਦੇਸ਼ ਦੀ ਸਭ ਤੋਂ ਅਦਾਲਤ ਸੁਪਰੀਮ ਕੋਰਟ ਵੀ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਰੱਦ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ ।
ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇੱਕ ਪਟੀਸ਼ਨ ਸੁਪਰੀਮ ਕੋਰਟ ਵਿੱਚ ਵੀ ਪਾਈ ਗਈ ਸੀ । ਜਿਸ ਵਿੱਚ ਸੰਵਿਧਾਨ ਦੀ ਧਾਰਾ 84 ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਸੀ ਕਿ ਕੋਈ ਵੀ ਵਿਅਕਤੀ MP ਦੀ ਚੋਣ ਲੜਨ ਦੇ ਲਈ ਕਾਬਿਲ ਨਹੀਂ ਹੈ ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਾ ਹੋਵੇ । ਪਟੀਸ਼ਨਕਰਤਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਉਹ ਭਾਰਤ ਦੇ ਸੰਵਿਧਾਨ ਦੇ ਪ੍ਰਤੀ ਵਫ਼ਾਦਾਰੀ ਨਹੀਂ ਰੱਖਦੇ।
ਇਸ ‘ਤੇ ਸੁਪਰੀਮ ਕੋਰਟ ਦੀ ਡਬਲ ਬੈਂਚ ਨੇ ਕਿਹਾ ਸੀ ਕਿ ਤੁਸੀਂ ਚੋਣ ਪਟੀਸ਼ਨ ਦਾਇਰ ਕਰੋ। ਪਟੀਸ਼ਨਕਰਤਾ ਨੇ ਕਿਹਾ ਕਿ ਉਹ ਖਡੂਰ ਸਾਹਿਬ ਚੋਣ ਖੇਤਰ ਦੇ ਵੋਟਰ ਨਹੀਂ ਹਨ ਪਰ ਅੰਮ੍ਰਿਤਪਾਲ ਸਿੰਘ ਵਲੋਂ ਪਹਿਲਾਂ ਦਿੱਤੇ ਗਏ ਬਿਆਨਾਂ ਤੋਂ ਬਹੁਤ ਦੁਖੀ ਹਨ। ਬੈਂਚ ਨੇ ਕਿਹਾ, ਇਹ ਸਬੂਤ ਦਾ ਮਾਮਲਾ ਹੈ। ਇਸ ਲਈ ਤੈਅ ਪ੍ਰਕਿਰਿਆਵਾਂ ਹਨ। ਜਨਪ੍ਰਤੀਨਿਧੀਤੱਵ ਐਕਟ ‘ਚ ਪ੍ਰਬੰਧ ਹੈ। ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰਦੇ ਹੋਏ ਇਸ ਨੂੰ ਖਾਰਜ ਕਰ ਦਿੱਤਾ ਸੀ ।