India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਨਾਲ ਮਿਲੀ ਪੈਰੋਲ! ਪੰਜਾਬ ਆਉਣ ਦੀ ਨਹੀਂ ਮਿਲੀ ਮਨਜ਼ੂਰੀ

Amritpal Singh to contest lok sabha election from khadur sahib

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ। ਉਸ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ।

ਦਰਅਸਲ ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਕੁਝ ਸ਼ਰਤਾਂ ਦੇ ਆਧਾਰ ‘ਤੇ ਦਿੱਤੀ ਗਈ ਹੈ। ਜਿਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਪੈਰੋਲ ਸਿਰਫ ਦਿੱਲੀ ਲਈ ਹੀ ਹੈ। ਉਹ ਦਿੱਲੀ ਨੂੰ ਛੱਡ ਕੇ ਹੋਰ ਕਿਤੇ ਨਹੀਂ ਜਾ ਸਕਦੇ। ਉਨ੍ਹਾਂ ਦਾ ਰਾਤ ਦਾ ਠਹਿਰਨਾ ਵੀ ਦਿੱਲੀ ਵਿੱਚ ਹੀ ਹੋਵੇਗਾ।

ਇੰਨਾ ਹੀ ਨਹੀਂ ਉਹ ਹਰ ਸਮੇਂ ਸੁਰੱਖਿਆ ਘੇਰੇ ਵਿੱਚ ਰਹਿਣਗੇ। ਇਸ ਦੌਰਾਨ ਪਰਿਵਾਰ ਨਾਲ ਮੁਲਾਕਾਤ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹਿਣਗੇ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਟੁਕੜੀ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ।

ਦਿੱਲੀ ਤੱਕ ਪਹੁੰਚਣ ਦੀ ਜਾਣਕਾਰੀ ਵੀ ਰੱਖੀ ਗੁਪਤ

ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ, ਇਸ ਨੂੰ ਵੀ ਗੁਪਤ ਰੱਖਿਆ ਗਿਆ ਹੈ। ਏਡੀਸੀ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਅਤੇ ਸਹੁੰ ਚੁੱਕ ਸਮਾਗਮ ਲਈ ਹੀ ਪੈਰੋਲ ਦਿੱਤੀ ਗਈ ਹੈ। ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਜਾਇਆ ਜਾਵੇਗਾ।

ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਇਹ ਗੱਲ ਗੁਪਤ ਰੱਖੀ ਹੋਈ ਹੈ ਕਿ ਅੰਮ੍ਰਿਤਪਾਲ ਨੂੰ ਹਵਾਈ, ਰੇਲ ਜਾਂ ਸੜਕ ਰਾਹੀਂ ਦਿੱਲੀ ਲਿਆਂਦਾ ਜਾ ਰਿਹਾ ਹੈ।

5 ਜੁਲਾਈ ਨੂੰ ਸਪੀਕਰ ਦੇ ਕਮਰੇ ’ਚ ਚੁੱਕਣਗੇ ਸਹੁੰ

2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ ’ਚ ਜੇਲ ‘ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅੰਮ੍ਰਿਤਪਾਲ ਨੇ ਵੀ ਬੀਤੇ ਦਿਨ ਸਹੁੰ ਚੁੱਕਣ ਦੀ ਖ਼ਬਰ ਹੈ।

ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ ਵਿੱਚ ਸਹੁੰ ਚੁੱਕਣਗੇ। ਰਾਸ਼ਿਦ ਨੂੰ ਏਜੰਸੀਆਂ ਅਤੇ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸੇ ਦੌਰਾਨ ਪੰਜਾਬ ਦੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ 5 ਜੂਨ ਨੂੰ ਸਹੁੰ ਚੁੱਕਣਗੇ।