Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਕੋਰਟ ਤੋਂ ਮੰਗੀ 7 ਦਿਨ ਦੀ ਰਾਹਤ

NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਕਰਨਗੇ। ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 14 ਮਈ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਕਿਹਾ ਸੀ- ਚੋਣ ਲੜਨ ਲਈ ਮੇਰੇ ਲਈ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।

ਇਹ ਵੀ ਪੜ੍ਹੋ – ਕਾਰਗਿਲ ‘ਚ ਭੂਚਾਲ ਕਾਰਨ ਹਿੱਲੀ ਧਰਤੀ, ਰਿਕਟਰ ਪੈਮਾਨੇ ‘ਤੇ ਇੰਨੀ ਸੀ ਤੀਬਰਤਾ