The Khalas Tv Blog Punjab ਕੀ ਸਰਕਾਰ ਸਿੱਖ ਕੈਦੀਆਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਸ਼ਿਫਟ ਕਰੇਗੀ ?
Punjab

ਕੀ ਸਰਕਾਰ ਸਿੱਖ ਕੈਦੀਆਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਸ਼ਿਫਟ ਕਰੇਗੀ ?

ਬਿਉਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋ ਮੰਗ ਕੀਤੀ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿੱਚ ਸ਼ਿਫਟ ਕਰੇ। ਇਸ ਤੋਂ ਇਲਾਵਾ ਮਾਤਾ ਬਲਵਿੰਦਰ ਕੌਰ ਨੇ ਸਿੱਖ ਜਥੇਬੰਦੀਆਂ ਨੂੰ ਇੱਕ ਨਿਸ਼ਾਨ ਹੇਠਾਂ ਇਕੱਠੇ ਹੋਕੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਕਰਨ ਨੂੰ ਕਿਹਾ ਹੈ ।

ਦਰਅਸਲ ਦਮਦਮੀ ਟਕਸਾਲ ਮਹਿਤਾ ਵੱਲੋਂ 15 ਅਕਤੂਬਰ ਨੂੰ ਖਾਲਸਾ ਵਹੀਰ ਕੱਢੀ ਜਾ ਰਹੀ ਹੈ । ਇਹ ਵਹੀਰ ਦਮਦਮਾ ਸਾਹਿਬ ਤੋਂ ਸ਼ੁਰੂ ਹੋਕੇ ਖਡੂਰ ਸਾਹਿਬ ਤਰਨਤਾਰਨ ਇਕੱਠੀ ਹੋਵੇਗੀ । ਅੰਮ੍ਰਿਤਪਾਲ ਸਿੰਘ ਦੀ ਮਾਂ ਨੇ ਇਸ ਦੌਰਾਨ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ।

ਡਿਬਰੂਗੜ੍ਹ ਜੇਲ੍ਹ ਦੂਰ ਹੋਣ ਦੀ ਵਜ੍ਹਾ ਕਰਕੇ ਸਿੱਖ ਕੈਦੀਆਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਨਹੀਂ ਮਿਲ ਪਾ ਰਿਹਾ ਹੈ । ਮਾਂ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਭਾਬੀ ਅਤੇ 7 ਸਾਲ ਦਾ ਭਤੀਜਾ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦੇ ਲਈ ਡਿਬਰੂਗੜ੍ਹ ਜੇਲ੍ਹ ਗਏ ਸੀ । ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ । 6 ਘੰਟਿਆਂ ਦੀ ਕੋਸ਼ਿਸ਼ ਦੇ ਬਾਅਦ ਉਹ ਵਾਪਸ ਆ ਗਏ ।

ਅੰਮ੍ਰਿਤਪਾਲ ਸਿੰਘ ਦੀ ਮਾਂ ਦਾ ਕਹਿਣਾ ਹੈ ਕਿ ਮੰਗਾਂ ਨੂੰ ਲੈਕੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇੱਕ ਵਾਰ ਮੁੜ ਹੜ੍ਹਤਾਲ ਕੀਤੀ ਸੀ । ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਨੂੰ ਆਪਣੇ ਵਕੀਲ ਨੂੰ ਵੀ ਨਹੀਂ ਮਿਲਣ ਦਿੱਤਾ ਗਿਆ ਹੈ ਇਸੇ ਲਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਵੀ ਘਰ ਵਿੱਚ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ । ਮਾਤਾ ਬਲਵਿੰਦਰ ਕੌਰ ਨੇ ਕਿਹਾ ਉਨ੍ਹਾਂ ਨੂੰ ਹੁਣ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਭੁੱਖ ਹੜ੍ਹਤਾਲ ਖਤਮ ਕੀਤੀ ਹੈ ਜਾਂ ਨਹੀਂ।

ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ਨੂੰ ਲੈਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਵੀ ਆਇਆ ਸੀ। ਉਨ੍ਹਾਂ ਨੇ ਅੰਮ੍ਰਿਤਸਰ ਦੇ ਡੀਸੀ ਨੂੰ ਘੇਰ ਦੇ ਹੋਏ ਕਿਹਾ ਸੀ ਕਿ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ ।

Exit mobile version