ਬਿਉਰੋ ਰਿਪੋਰਟ – 2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ ਹੈ । ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਉਨ੍ਹਾਂ ਨੂੰ ਲੈਣ ਗਈ ਹੈ । ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਫਿਰ ਟ੍ਰਾਂਜਿਟ ਰਿਮਾਂਡ ‘ਤੇ ਲੈਣ ਮਗਰੋਂ ਉਸ ਨੂੰ ਪੰਜਾਬ ਲਿਆਇਆ ਜਾਵੇਗਾ । ਅੰਮ੍ਰਿਤਪਾਲ ਸਿੰਘ ‘ਤੇ NSA 22 ਅਪ੍ਰੈਲ ਨੂੰ ਖਤਮ ਹੋ ਰਿਹਾ ਸੀ । ਯਾਨੀ ਹੁਣ ਅੰਮ੍ਰਿਤਪਾਲ ਸਿੰਘ ਖਿਲਾਫ਼ NSA ਨਹੀਂ ਵਧੇਗਾ।
ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਨੂੰ ਪੰਜਾਬ ਲਿਆਇਆ ਗਿਆ ਹੈ ਸਾਰਿਆਂ ‘ਤੇ NSA ਖਤਮ ਕਰ ਦਿੱਤਾ ਗਿਆ ਸੀ । ਅੰਮ੍ਰਿਤਪਾਲ ਸਿੰਘ ਦਾ ਸਭ ਤੋਂ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਵੀ ਪਿਛਲੇ ਹਫਤੇ ਹੀ ਪੰਜਾਬ ਲਿਆਇਆ ਗਿਆ ਹੈ । ਸਾਰਿਆਂ ‘ਤੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਨੂੰ ਲੈ ਕੇ ਕੇਸ ਚੱਲ ਰਿਹਾ ਹੈ । ਸਭ ਤੋਂ ਪਹਿਲਾਂ ਪਿਛਲੇ ਮਹੀਨੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਟ੍ਰਾਂਜਿਟ ਰਿਮਾਂਡ ‘ਤੇ ਪੰਜਾਬ ਲਿਆਇਆ ਗਿਆ ਸੀ ।
18 ਮਾਰਚ 2023 ਨੂੰ ਪੁਲਿਸ ਨੇ ਅਜਨਾਲਾ ਜੇਲ੍ਹ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਰਵਾਨਾ ਹੋਈ ਸੀ । ਅੰਮ੍ਰਿਤਪਾਲ ਸਿੰਘ,ਪਪਲਪ੍ਰੀਤ ਅਤੇ ਚਾਚਾ ਗੁਰਪ੍ਰੀਤ ਸਿੰਘ ਨੂੰ ਛੱਡ ਕੇ 7 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਚਾਚਾ ਗੁਰਪ੍ਰੀਤ ਸਿੰਘ ਦੀ 2 ਦਿਨ ਬਾਅਦ ਗ੍ਰਿਫਤਾਰੀ ਹੋਈ ਸੀ ਪਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 23 ਅਪ੍ਰੈਲ 2023 ਨੂੰ ਹੋਈ ਸੀ । ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ NSA ਇੱਕ ਸਾਲ ਲਈ ਲਗਾਇਆ ਗਿਆ ਸੀ ਪਰ ਪਿਛਲੇ ਸਾਲ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਸੀ ।