The Khalas Tv Blog India ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਦਿੱਲੀ ਲਿਆਂਦਾ, ਥੋੜ੍ਹੀ ਦੇਰ ’ਚ ਚੁੱਕਣਗੇ ਸਹੁੰ
India Punjab

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਦਿੱਲੀ ਲਿਆਂਦਾ, ਥੋੜ੍ਹੀ ਦੇਰ ’ਚ ਚੁੱਕਣਗੇ ਸਹੁੰ

ਦਿੱਲੀ : ਖਡੂਰ ਸਾਹਿਬ ਤੋਂ ਐਮ ਪੀ ਦੀ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਨ੍ਹਾਂ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਲਿਜਾਇਆ ਗਿਆ ਅਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਲੋਕ ਸਭਾ ਸਪੀਕਰ ਦੇ ਦਫ਼ਤਰ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨਾਂ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਅੰਮ੍ਰਿਤਪਾਲ ਨੂੰ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਅੰਮ੍ਰਿਤਪਾਲ ਨੂੰ ਮਿਲਣ ਲਈ  ਉਨ੍ਹਾਂ ਦੇ ਪਿਤਾ ਅਤੇ ਚਾਚਾ ਦਿੱਲੀ ਦੇ ਰਕਾਬ ਗੰਜ਼ ਗੁਰਦੁਆਰਾ ਸਾਹੁਿਬ ਵਿੱਚ ਰੁਕੇ ਹਨ ਜਦੋਂ ਉਨ੍ਹਾਂ ਦੀ ਪਤਨੀ ਡਿਬਰੂਗੜ੍ਹ ਵਿੱਚ ਹੀ ਹਨ ਅਤੇ ਮਾਤਾ  ਪਿੰਡਜੱਲੂਪੁਰ ਹੀ ਹੈ। ਇਸੇ ਦੌਰਾਨ ਕਿਸੇ ਵੀ ਤਰੀਕੇ ਦੀ ਫੋਟੋ ਜਾਂ ਵੀਡੀਓ ਬਣਾਉਣ ’ਤੇ ਪਾਬੰਦੀ ਲਗਾਈ ਗਈ ਹੈ। ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਨੂੰ ਦਿੱਤੀ ਗਈ ਹੈ ਤੇ ਉਸਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਉਣ ਤੇ ਵਾਪਸ ਲਿਜਾਣ ਤੱਕ ਦਾ ਸਾਰਾ ਖਰਚਾ ਪੰਜਾਬ ਪੁਲਿਸ ਚੁੱਕੇਗੀ। ਉਸਦੇ ਮੀਡੀਆ ਨਾਲ ਗੱਲਬਾਤ ਕਰਨ ’ਤੇ ਪਾਬੰਦੀ ਲਗਾਈ ਗਈ ਹੈ।

ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਪਰਿਵਾਰ ਨੂੰ ਮਿਲਣ ਲਈ 1 ਘੰਟੇ ਦਾ ਸਮਾਂ ਰੱਖਿਆ ਗਿਆ ਹੈ। ਪਰਿਵਾਰ ਦੇ 5 ਲੋਕ ਮਿਲ ਸਕਦੇ ਹਨ। ਜਿਸ ਵਿੱਚ ਪਿਤਾ ਜੀ ਜ਼ਰੂਰ ਮਿਲ ਜਾਣਗੇ। ਬਾਕੀ ਲੋਕਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ 8 ਵਿਅਕਤੀਆਂ ਦੇ ਨਾਂ ਦਿੱਤੇ ਗਏ ਹਨ, ਜਿਨ੍ਹਾਂ ਨੂੰ ਉਹ ਅੰਮ੍ਰਿਤਪਾਲ ਸਿੰਘ ਨਾਲ ਮਿਲਣਾ ਚਾਹੁੰਦੇ ਹਨ। ਹਾਲਾਂਕਿ ਹੁਣ ਇਹ ਸਰਕਾਰ ਨੇ ਤੈਅ ਕਰਨਾ ਹੈ ਕਿ ਉਸ ਨੂੰ ਕਿੰਨੇ ਲੋਕ ਮਿਲ ਸਕਣਗੇ। ਇਸ ਦੇ ਨਾਲ ਹੀ ਪਰਿਵਾਰ ਨੇ ਦੱਸਿਆ ਕਿ ਐਮ.ਪੀ ਬਣਨ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਪਰਿਵਾਰ ਨਾਲ ਫੋਨ ‘ਤੇ ਗੱਲ ਕਰਦਾ ਰਹਿੰਦਾ ਹੈ।

ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ।  ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਪੈਰੋਲ ਵਿੱਚ ਚਾਰ ਦਿਨ ਦੀ ਸਜ਼ਾ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ, ਉਸ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।

 

 

Exit mobile version