ਬਿਉਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ’ਚੋਂ ਪੰਜਾਬ ਲਿਆਉਣ ਦੀ ਮੰਗ ਨੂੰ ਲੈ ਕੇ ਵਿਰਾਸਤੀ ਮਾਰਗ ’ਚ ਰੋਸ ਧਰਨਾ ਸ਼ੁਰੂ ਹੋ ਗਿਆ ਹੈ । ਮਾਪਿਆਂ ਨੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਵਿਖੇ ਗੁਰਦੁਆਰਾ ਸਾਹਿਬ ਸਾਰਾਗੜੀ ਨੇੜੇ ਰੋਸ ਧਰਨਾ ਸ਼ੁਰੂ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਮਾਂ ਬਲਵਿੰਦਰ ਕੌਰ ਭੁੱਖ ਹੜਤਾਲ ‘ਤੇ ਬੈਠ ਗੇਏ ਹਨ ।
ਇਸ ਧਰਨੇ ’ਚ ਸ਼ਾਮਿਲ ਹੋਣ ਅਤੇ ਹਮਾਇਤ ਦੇ ਲ਼ਈ ਲਈ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਹਨ। ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਤੇ ਹੋਰ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨਾਲ ਵੀ ਘੰਟਾ ਘਰ ਪਲਾਜ਼ਾ ਵਿਖੇ ਗੱਲਬਾਤ ਵੀ ਕੀਤੀ। ਦੋ ਦਿਨ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਦੋ ਦਿਨ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਡਿਬਰੂਗੜ੍ਹ ਜੇਲ੍ਹ ’ਚੋਂ ਸਿੱਖ ਨਜ਼ਰਬੰਦਾਂ ਨੂੰ ਪੰਜਾਬ ਵਾਪਸ ਲਿਆਂਦਾ ਜਾਵੇ ਨਹੀਂ ਤਾਂ ਉਹ ਵੀ ਭੁੱਖ ਹੜਤਾਲ ਸ਼ੁਰੂ ਕਰਨਗੇ।
ਅੰਮ੍ਰਿਤਪਾਲ ਸਿੰਘ ਮਾਂ ਬਲਵਿੰਦਰ ਕੌਰ ਨੇ ਕਿਹਾ ਜਦੋਂ ਤੱਕ ਮੇਰੇ ਪੁੱਤਰ ਨੂੰ ਪੰਜਾਬ ਸ਼ਿਫਟ ਨਹੀਂ ਕੀਤਾ ਜਾਂਦਾ ਉਹ ਪਾਣੀ ਦੀ ਇੱਕ ਬੂੰਦ ਵੀ ਪੀਣਗੇ। ਪ੍ਰਸ਼ਾਸਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਡਿਬਰੂਗੜ ਜੇਲ੍ਹ ਵਿੱਚ ਕੈਦੀ ਭੁੱਖ ਹੜਤਾਲ ਤੇ ਹਨ । ਪ੍ਰਸ਼ਾਸਨ ਨੂੰ ਵੇਖਣਾ ਚਾਹੀਦਾ ਹੈ ਕਿ ਉਹ 84 ਨਸਲਕੁਸ਼ੀ ਮੁੜ ਤੋਂ ਦੋਹਰਾਉਣਾ ਚਾਹੁੰਦੇ ਹਨ ਤਾਂ ਫਿਰ ਸਿੰਘਾਂ ਨੂੰ ਬਚਾਉਣਾ ਚਾਹੁੰਦੇ ਹਨ ।