‘ਦ ਖ਼ਾਲਸ ਬਿਊਰੋ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ( Amritpal Singh ) ਦਾ ਇੰਸਟਾਗ੍ਰਾਮ ਅਕਾਊਂਟ ਬੈਨ ( Instagram page blocked ) ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ‘ਵਾਰਿਸ ਪੰਜਾਬ ਦੇ’ ਮੁਖੀ ਬਣਨ ਤੋਂ ਬਾਅਦ ਉਹ ਕਾਫ਼ੀ ਚਰਚਾ ‘ਚ ਚੱਲ ਰਹੇ ਹਨ।
ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹਾਂ। ਉਨ੍ਹਾਂ ਨੇ ਕਿਹਾ ਸੀ ਕਿ ਜਿਹੜਾ ਕੰਮ ਮੈਂ ਸ਼ੁਰੂ ਕੀਤਾ ਹੈ, ਉਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆਉਣਗੀਆਂ ਜਿੰਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ ਉਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਿਆ ਬਣਿਆ ਰਿਹਾ ਹੈ ਪਰ ਇੰਸਟਾਗ੍ਰਾਮ ਅਕਾਊਂਟ ਬੈਨ ਹੋ ਤੋਂ ਬਾਅਦ ਹਾਲੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਟਵਿੱਟਰ ‘ਤੇ ਅੰਮ੍ਰਿਤਪਾਲ ਦੇ ਕਰੀਬ 11,000 ਫਾਲੋਅਰਜ਼ ਸਨ। ਜਾਣਕਾਰੀ ਅਨੁਸਾਰ ਕਾਨੂੰਨੀ ਕਾਰਵਾਈ ਦੀ ਮੰਗ ਦੇ ਜਵਾਬ ‘ਚ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਸੀ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਸੀ। ਹਾਲਾਂਕਿ, ‘ਦ ਖ਼ਾਲਸ ਟੀਵੀ ਇਸ ਰਿਪੋਰਟ ਦੀ ਅਧਿਕਾਰਤ ਤੌਰ ਉੱਤੇ ਪੁਸ਼ਟੀ ਨਹੀਂ ਕਰਦਾ ਹੈ। ਸੂਤਰਾਂ ਮੁਤਾਬਿਕ ਏਜੰਸੀ ਦੀ ਰਿਪੋਰਟ ‘ਚ ਕਿਹਾ ਗਿਆ ਸੀ ਕਿ ਅੰਮ੍ਰਿਤਪਾਲ ਦੇ ਪ੍ਰੋਗਰਾਮ ‘ਵਾਰਿਸ ਪੰਜਾਬ ਦੇ’ ‘ਚ ਕਈ ਅਜਿਹੀਆਂ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ ਹਨ, ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋਣ ਦੇ ਨਾਲ-ਨਾਲ ਦੇਸ਼ ਦੀ ਅਖੰਡਤਾ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ।ਏਜੰਸੀਆਂ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਗਰਮ ਖਿਆਲੀ ਹੋਣ ਦੇ ਨਾਲ-ਨਾਲ ਖਾਲਿਸਤਾਨੀ ਸਮਰਥਕਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ।