The Khalas Tv Blog Punjab ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਆਹ ਵਿਅਕਤੀ ਹੋਇਆ ਗ੍ਰਿਫਤਾਰ
Punjab

ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਆਹ ਵਿਅਕਤੀ ਹੋਇਆ ਗ੍ਰਿਫਤਾਰ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇ ਫਿਲਮੀ ਐਕਟਰ ਦਲਜੀਤ ਸਿੰਘ ਕਲਸੀ ਨੂੰ ਪੰਜਾਬ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਹੈ। ਉਹ ਡੀ ਐਲ ਐਫ ਗੁਰੂਗ੍ਰਾਮ ਵਿਚ ਰਹਿੰਦਾ ਹੈ।  ਮੰਨਿਆ ਜਾਂਦਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਸਾਰੇ ਵਿੱਤੀ ਪ੍ਰਬੰਧ ਵੇਖਦਾ ਹੈ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਦਲਜੀਤ ਕਲਸੀ ਨੂੰ ਬੀਤੀ ਦੇਰ ਰਾਤ ਗ੍ਰਿਫਤਾਰ ਕੀਤਾ। ਦਲਜੀਤ ਕਲਸੀ ਦੀਪ ਸਿੱਧੂ ਦਾ ਵੀ ਕਰੀਬੀ ਸੀ। ਉਸ ਦੀਆਂ ਦੀਪ ਸਿੱਧੂ ਨਾਲ ਕਈ ਫੋਟੋਆਂ ਵਾਇਰਲ ਹੋਈਆਂ ਸਨ। ਕਲਸੀ ਵਾਰਿਸ ਪੰਜਾਬ ਜਥੇਬੰਦੀ ਨਾਲ ਸ਼ੁਰੂ ਤੋਂ ਜੁੜਿਆ ਹੋਇਆ ਹੈ । ਉਹ ਦੀਪ ਸਿੱਧੂ ਦੇ ਵੀ ਕਾਫੀ ਨਜ਼ਦੀਕੀ ਸੀ । ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਦਲਜੀਤ ਸਿੰਘ ਕਲਸੀ ਪੇਸ਼ੇ ਤੋਂ ਫਿਲਮਾਂ ਦੇ ਨਾਲ ਜੁੜੇ ਹੋਏ ਹਨ ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸਮਰਥਕਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਹਮਾਇਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੂਜੇ ਪਾਸੇ ਪੰਜਾਬ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਵਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ ਜਿਸਨੂੰ ਅੱਜ ਮੁੜ ਵਧਾ ਕੇ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਵਾਰਿਸ ਪੰਜਾਬ ਦੇ’ ਮੁਖੀ ਅਮ੍ਰਿਤਪਾਲ ਸਿੰਘ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਦੀ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ।ਪੁਲਿਸ ਦਾ ਦਾਅਵਾ ਹੈ ਕਿ ਇਹਨਾਂ ਕੋਲੋ 8 ਰਾਇਫਲਾਂ ਸਣੇ 9 ਹਥਿਆਰ ਫੜ੍ਹੇ ਗਏ ਹਨ ਅਤੇ ਆਪਰੇਸ਼ਨ ਦੌਰਾਨ ਇੱਕ ਰਿਵਾਲਵਰ ਵੀ ਬਰਾਮਦ ਹੋਇਆ ਹੈ। ਇਸੇ ਮਾਮਲੇ ਵਿੱਚ ਸ਼ਨੀਵਾਰ ਨੂੰ ਜਲੰਧਰ ਅਤੇ ਸ਼ਾਹਕੋਟ ਦੇ ਇਲਾਕਿਆਂ ਵਿੱਚ ਪੁਲਿਸ ਟੀਮਾਂ ਕਾਰਵਾਈ ਸ਼ੁਰੂ ਕੀਤੀ ਸੀ।

ਪੰਜਾਬ ਪੁਲਿਸ ਦੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਅਮ੍ਰਿਤਪਾਲ ਸਿੰਘ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਭਾਵੇਂ ਕਿ ਉਸ ਦੇ 78 ਸਾਥੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਅਮ੍ਰਿਤਪਾਲ ਦੀ ਭਾਲ਼ ਕਰਨ ਲਈ ਪੰਜਾਬ ਵਿੱਚ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਬੇ ਦੀਆਂ ਮੁੱਖ ਸੜ੍ਹਕਾਂ ਉੱਤੇ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Exit mobile version