Punjab

ਅੰਮ੍ਰਿਤਪਾਲ ਸਿੰਘ ਦੇ ਬਿਆਨ ‘ਤ ਭੜਕੇ ਵਿਰੋਧੀ , ਕਕਾਰਾਂ ਦੀ ਬੇਅਦਬੀ ਕਰਨ ਦੇ ਲਗਾਏ ਦੋਸ਼

Amritpal Singh's statement angered the opponents accused of desecrating the law

‘ਦ ਖ਼ਾਲਸ ਬਿਊਰੋ : ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਦਿੱਤੇ ਗਏ ਬਿਆਨਾਂ ਦਾ ਵਿਰੋਧੀ ਧਿਰਾਂ ਵੱਲੋਂ ਜਵਾਬ ਵੀ ਦਿੱਤਾ ਗਿਆ। ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੇਂਦਰੀ ਗ੍ਰਹਿ ਮੰਤਰੀ ਜਾਂ ਫਿਰ ਪ੍ਰਧਾਨ ਮੰਤਰੀ ਲਈ ਕੋਈ ਮਾਇਨੇ ਨਹੀਂ ਰੱਖਦਾ ਹੈ। ਅੰਮ੍ਰਿਤਪਾਲ ਸਿੰਘ ਨੂੰ ਬਾਹਰੋਂ ਏਜੰਸੀਆਂ ਵੱਲੋਂ ਭੇਜਿਆ ਗਿਆ ਹੈ। ਇਹ ਜਵਾਨੀ ਵਿੱਚ ਸ਼ਹੀਦ ਹੋਣ ਦੀਆਂ ਗੱਲਾਂ ਕਰਦਾ ਹੈ ਜਦਕਿ ਅਸੀਂ ਤਾਂ ਇਸਦੀ ਲੰਮੀ ਉਮਰ ਦੀ ਕਾਮਨਾ ਕਰਦੇ ਹਾਂ। ਅੰਮ੍ਰਿਤਪਾਲ ਸਿੰਘ ਨੂੰ ਲੱਗਦਾ ਹੈ ਕਿ ਉਸਦੇ ਪਿੱਛੇ ਜਨਤਾ ਲੱਗੀ ਹੋਈ ਹੈ ਪਰ ਅਜਿਹਾ ਨਹੀਂ ਹੈ, ਇਹ ਉਨ੍ਹਾਂ ਦਾ ਵਹਿਮ ਹੈ। ਅੰਮ੍ਰਿਤਪਾਲ ਸਿੰਘ ਨੂੰ ਸਹੀ ਵਿਚਾਰਧਾਰਾ ਬਣਾਉਣੀ ਚਾਹੀਦੀ ਹੈ।

ਬੀਜੇਪੀ ਆਗ ਸੁਰਜੀਤ ਜਿਆਣੀ ਨੇ ਕਿਹਾ ਕਿ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਦੀਆਂ ਹਨ। ਅੰਮ੍ਰਿਤਪਾਲ ਸਿੰਘ ਜੇ ਚੰਗੇ ਕੰਮ ਕਰਨਗੇ ਤਾਂ ਲੋਕ ਨਾਲ ਜੁੜਨਗੇ। ਅਮਿਤ ਸ਼ਾਹ ਨੂੰ ਅੰਮ੍ਰਿਤਪਾਲ ਸਿੰਘ ਨੂੰ ਧਮਕੀ ਦੇਣ ਦੀ ਕੀ ਲੋੜ ਪਈ ਹੈ।

ਅੰਮ੍ਰਿਤਪਾਲ ਸਿੰਘ ਵੱਲੋਂ ਅਮਿਤ ਸ਼ਾਹ ਦਾ ਹਾਲ ਇੰਦਰਾ ਗਾਂਧੀ ਵਰਗਾ ਹੋਣ ਦੇ ਬਿਆਨ ਨੂੰ ਲੈ ਕੇ ਭਾਜਪਾ ਆਗੂ ਆਰ ਪੀ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਸਵਾਲ ਕੀਤਾ ਹੈ। ਉਹਨਾਂ ਇਕ ਟਵੀਟ ਵਿਚ ਕਿਹਾ ਹੈ ਕਿ ਕੀ ਸ਼੍ਰੋਮਣੀ ਕਮੇਟੀ ਅੰਮ੍ਰਿਤਪਾਲ ਸਿੰਘ ਦੇ ਇਸ ਬਿਆਨ ਦੀ ਨਿਖੇਧੀ ਕਰੇਗੀ ? ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਰਗੇ ਆਗੂ ਮੀਡੀਆ ਦਾ ਧਿਆਨ ਆਕਰਸ਼ਿਤ ਕਰਨ ਵਾਸਤੇ ਅਜਿਹੇ ਬਿਆਨ ਦਿੰਦੇ ਹਨ। ਉਹਨਾਂ ਆਪ ਸਰਕਾਰ ’ਤੇ ਵੀ ਨਿਸ਼ਾਨਾ ਕਸਦਿਆਂ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਅਜਿਹੇ ਅਨਸਰਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ ਹੈ।

ਦੂਜੇ ਪਾਸੇ ਸ਼ਿਕਾਇਤਕਰਤਾ ਵਰਿੰਦਰ ਸਿੰਘ ਦੇ ਪਿਤਾ ਨੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਬਿਆਨ ਦਿੱਤਾ ਹੈ। ਵਰਿੰਦਰ ਸਿੰਘ ਦੇ ਪਿਤਾ ਨੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗਣ ਲਈ ਕਿਹਾ। ਅੰਮ੍ਰਿਤਪਾਲ ਸਿੰਘ ਖਿਲਾਫ਼ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਉਂਦਿਆਂ ਪਿਤਾ ਨੇ ਕਿਹਾ ਕਿ ਉਸਨੇ ਸਿੱਖ ਧਰਮ ਦੀ ਮਰਿਆਦਾ ਦੇ ਉਲਟ ਜਾ ਕੇ ਜੁਰਮ ਕੀਤਾ ਹੈ। ਵਰਿੰਦਰ ਸਿੰਘ ਦਾ ਕਿਸੇ ਵੀ ਏਜੰਸੀ ਨਾਲ ਕੋਈ ਸਬੰਧ ਨਹੀਂ ਸੀ, ਉਹ ਪੰਥ ਲਈ ਕੰਮ ਕਰਦਾ ਹੈ। ਵਰਿੰਦਰ ਸਿੰਘ ਦੇ ਨਾਲ ਉਸਦਾ ਪੂਰਾ ਪਿੰਡ ਖੜਾ ਹੈ।

ਦੱਸ ਦਈਏ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਪੁਲਿਸ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਲੈਕੇ ਪੰਥਕ ਜਥੇਬੰਦੀਆਂ ਤੱਕ ਵੱਡੇ ਖੁਲਾਸੇ ਕੀਤੇ । ਉਨ੍ਹਾਂ ਨੇ ਦੱਸਿਆ ਕੌਣ ਉਨ੍ਹਾਂ ਦੀ ਜਾਨ ਲੈਣਾ ਚਾਉਂਦਾ ਹੈ ਅਤੇ ਕਿਵੇਂ ਉਨ੍ਹਾਂ ਦੇ ਖਿਲਾਫ਼ ਕੁਝ ਪੰਥਕ ਜਥੇਬੰਦੀਆਂ ਹੀ ਸਾਜਿਸ਼ ਰਚ ਰਹੀਆਂ ਹਨ । ਵਾਰਿਸ ਪੰਜਾਬ ਦੇ ਮੁੱਖੀ ਨੇ ਪ੍ਰੈਸ ਕਾਂਫਰੰਸ ਦੌਰਾਨ ਇੱਕ-ਇੱਕ ਕਰਕੇ ਵੱਡੇ ਖੁਲਾਸੇ ਕੀਤੇ । ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਕਿਹਾ ਕਿ ਏਜੰਸੀਆਂ ਉਨ੍ਹਾਂ ਦਾ ਕਤਲ ਕਰਵਾ ਸਕਦੀਆਂ ਹਨ ਪਰ ਉਹ ਡਰਨ ਵਾਲੇ ਨਹੀਂ ਹਨ।

ਅੰਮ੍ਰਿਤਪਾਲ ਸਿੰਘ ਨੇ ਸਾਫ਼ ਕੀਤਾ ਕਿ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਨਹੀਂ ਦਿੱਤੀ ਬਲਕਿ ਉਨ੍ਹਾਂ ਨੇ ਮੈਨੂੰ ਧਮਕੀ ਦਿੱਤੀ ਹੈ। ਮੈਂ ਸਰਕਾਰ ਵਿਰੁੱਧ ਨਹੀਂ ਹਾਂ, ਪਰੰਤੂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖਾਲਿਸਤਾਨ ‘ਤੇ ਭੜਕਣਾ ਜਾਇਜ਼ ਨਹੀਂ ਹੈ। ਇੰਦਰਾ ਗਾਂਧੀ ਨੇ ਵੀ ਇਹੀ ਕੀਤਾ ਸੀ। ਜੇਕਰ ਸਰਕਾਰਾਂ ਮੁੜ ਤੋਂ ਇਤਿਹਾਸ ਨੂੰ ਦੁਹਰਾਉਣਾ ਚਾਹੁੰਦੀਆਂ ਹਨ, ਤਾਂ ਫਿਰ ਸਵਾਗਤ ਹੈ। ਫਿਰ ਭਾਵੇਂ ਉਹ ਇਸ ਨੂੰ ਚੇਤਾਵਨੀ ਸਮਝਣ ਜਾਂ ਫਿਰ ਧਮਕੀ,ਉਨ੍ਹਾਂ ਦੀ ਮਰਜ਼ੀ ਹੈ।

ਵਾਰਿਸ ਪੰਜਾਬ ਦੇ ਮੁੱਖੀ ਨੇ ਕਿਹਾ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਦੇ ਹਿੰਦੂ ਰਾਸ਼ਟਰ ਬਾਰੇ ਬਿਆਨ ਕਿਉਂ ਨਹੀਂ ਦਿੱਤਾ? ਨਾ ਹੀ ਕਦੇ ਕੋਈ ਇਸ ਬਾਰੇ ਬਹਿਸ ਹੋਈ ਹੈ ਕਿ ਕੋਈ ਹਿੰਦੂ ਰਾਸ਼ਟਰ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਦੀ ਗੱਲ ਕਰਨਾ ਸਿੱਖਾਂ ਦਾ ਧਰਮ ਹੈ, ਹੱਕ ਹੈ, ਖਾਲਿਸਤਾਨ ਰਾਜ ਦੁਨੀਆ ਦਾ ਸਭ ਤੋਂ ਵਧੀਆ ਰਾਜ ਮੰਨਿਆ ਜਾਂਦਾ ਹੈ ਤਾਂ ਫਿਰ ਉਸ ਨੂੰ ਮੁੜ ਲਿਆਉਣ ਵਿੱਚ ਦਿੱਕਤ ਕਿਉਂ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਨਕਲਾਬ ਜਿੰਦਾਬਦ ਕਹਿਣ ਵਾਲਿਆਂ ਵਿਰੁੱਧ ਕਦੇ ਪਰਚਾ ਨਹੀਂ ਹੋਇਆ। ਭਾਈ ਅੰਮ੍ਰਿਤਪਾਲ ਨੇ ਕਿਹਾ ਸੰਤ ਭਿੰਡਰਾਵਾਲਾ ਨੂੰ ਵੀ ਸਰਕਾਰੀ ਏਜੰਟ ਕਿਹਾ ਜਾਂਦਾ ਸੀ ਉਨ੍ਹਾਂ ‘ਤੇ ਵੀ ਇਹ ਹੀ ਇਲਜ਼ਾਮ ਲਗਾਏ ਜਾਂਦੇ ਹਨ ।