ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੇ ਪਿਤਾ ਤਰਸੇਮ ਸਿੰਘ (Tarsem Singh) ਨੇ ਆਪਣੀ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਬੜੇ ਨਾਜ਼ੁਕ ਦੌਰ ਵਿੱਚੋਂ ਗੁਜਰ ਰਿਹਾ ਹੈ। ਇਸ ਲਈ ਅਸੀਂ ਸਿੱਖਾਂ ਦੇ ਹਿੱਤਾਂ ਦੀ ਪੂਰਤੀ ਲਈ ਸਮਾਜਿਕ ਕੰਮ ਜਾਤ ਪਾਤ ਤੋਂ ਉੱਪਰ ਉੱਠ ਕੇ ‘ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ’ ਦੇ ਸਿਧਾਂਤ ਤਹਿਤ ਕੀਤੇ ਜਾਣਗੇ।
ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਲੋਕਾਂ ਤੋਂ ਵਿਚਾਰ ਲੈ ਕੇ ਪਾਰਟੀ ਬਣਾਉਣ ਦਾ ਫੈਸਲਾ ਲਿਆ ਹੈ ਅਤੇ ਅੱਗੇ ਵੀ ਲੋਕਾਂ ਦੇ ਵਿਚਾਰ ਲੈ ਕੇ ਕੰਮ ਕੀਤੇ ਜਾਣਗੇ। ਪਾਰਟੀ ਦਾ ਨਾਮ ਸੰਗਤਾਂ ਨਾਲ ਵਿਚਾਰ ਕਰਕੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਖਤਮ ਹੋ ਗਈ ਹੈ, ਜਿਸ ਕਰਕੇ ਖੇਤਰੀ ਪਾਰਟੀ ਦੀ ਲੋੜ ਹੈ, ਕਿਉਂਕਿ ਪੰਜਾਬ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ। ਪਹਿਲਾਂ ਦਿੱਲੀ ਵਾਲਿਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਚਾਨਕ ਲਾਹ ਦਿੱਤਾ ਅਤੇ ਹੁਣ ਭਗਵੰਤ ਮਾਨ ਨਾਲ ਅਜਿਹਾ ਵਿਹਾਰ ਕਰਨ ਦੀ ਤਿਆਰੀ ਹੈ। ਇਸ ਕਰਕੇ ਪੰਜਾਬ ਨੂੰ ਚਲਾਉਣ ਲਈ ਖੇਤਰੀ ਪਾਰਟੀ ਬਣਾਈ ਜਾ ਰਹੀ ਹੈ।
ਇਹ ਵੀ ਪੜ੍ਹੋ – ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਕਿਲੋਗ੍ਰਾਮ ਹੈਰੋਇਨ ਸਮੇਤ ਹਥਿਆਰ ਬਰਾਮਦ