ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਿਤਾ ਤਰਸੇਮ ਸਿੰਘ ਵੱਲੋਂ ਜਦੋਂ ਤੋਂ ਮਾਘੀ ਮੌਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਉਨ੍ਹਾਂ ਦੇ ਪਰਿਵਾਰ ‘ਤੇ ਸਖਤੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ‘ਤੇ ਕੱਲ੍ਹ 9 ਜਨਵਰੀ ਨੂੰ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲਕਾਂਡ ਨੂੰ ਲੈ ਕੇ ਯੂਏਪੀਏ ਲਗਾਇਆ ਹੈ, ਉੱਥੇ ਹੀ ਹੁਣ ਅੰਮ੍ਰਿਤਪਾਲ ਸਿੰਘ ਦੀ ਪਤਨੀ ਤੇ ਭਾਰਤੀ ਜਾਂਚ ਏਜੰਸੀਆਂ ਨੇ ਵਿਦੇਸ਼ਾਂ ਤੋਂ ਫੰਡਿਗ ਲੈਣ ਦਾ ਇਲਜ਼ਾਮ ਲਗਾਇਆ ਹੈ। ਕੇਂਦਰੀ ਏਜੰਸੀਆਂ ਨੇ ਦੱਸਿਆ ਕਿ ਕਿਰਨਦੀਪ ਕੌਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੰਡਿਗ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਕਿਰਨਦੀਪ ਕੌਰ ਵੱਲ਼ੋਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੁਝ ਲੋਕਾਂ ਨਾਲ ਮੀਟਿੰਗ ਵੀ ਕੀਤੀ ਹੈ ਪਰ ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਲੋਕ ਕੌਣ ਸਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਪਾਕਿਸਤਾਨ ਦੀ ਆਈਐਸਆਈ ਦੇ ਇਸ਼ਾਰਿਆ ‘ਤੇ ਐਕਟਿਵ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਜਦੋਂ ਤੋਂ ਤਰਸੇਮ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਉਸ ਤੋਂ ਬਾਅਦ ਸਰਕਾਰ ਵੱਲੋਂ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ, ਇਨ੍ਹਾਂ ਗੱਲਾਂ ਵਿਚ ਕੋਈ ਸਚਾਈ ਨਹੀਂ ਹੈ।
ਇਹ ਵੀ ਪੜ੍ਹੋ – ਧੁੰਦ ਨੇ ਨਿਗਲੇ ਤਿੰਨ ਪਰਿਵਾਰਾਂ ਦੇ ਚਿਰਾਗ