The Khalas Tv Blog Punjab ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰੀ ਐਡਵਾਈਜ਼ਰੀ ਜਾਰੀ
Punjab

ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰੀ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ ਦੇ ਬਾਹਰ ਬਾਹਰ ਛੇਹਰਟਾ ਖੇਤਰ ਵਿਚ ਅੱਜ ਸਵੇਰੇ ਪਾਕਿਸਤਾਨ ਵਲੋਂ ਹਮਲੇ ਦੇ ਖਦਸ਼ੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਖਿੜਕੀਆਂ ਤੋਂ ਦੂਰ ਰਹਿਣ । ਲਾਈਟਾਂ ਬੰਦ ਰੱਖਣ ਅਤੇ ਖਿੜਕੀਆਂ ਦੇ ਪਰਦੇ ਲਗਾ ਕੇ ਰੱਖਣ। ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਹੁਣ ਇਕ ਸਾਇਰਨ ਵੱਜੇਗਾ ਅਤੇ ਅਸੀਂ ਮਾਹੌਲ ਠੀਕ ਹੋਣ ’ਤੇ ਦੁਬਾਰਾ ਸੁਨੇਹਾ ਦੇਵਾਂਗੇ। ਕਿਰਪਾ ਕਰਕੇ ਚਿੰਤਾ ਨਾ ਕਰੋ, ਸਾਡੀਆਂ ਹਥਿਆਰਬੰਦ ਫੌਜਾਂ ਤਾਇਨਾਤ ਹਨ ਅਤੇ ਸਾਨੂੰ ਘਰ ਦੇ ਅੰਦਰ ਰਹਿ ਕੇ ਉਨ੍ਹਾਂ ਦਾ ਸਮਰਥਨ ਕਰਨ ਦੀ ਲੋੜ ਹੈ। ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਬੱਸ ਘਰ ਦੇ ਅੰਦਰ ਰਹੋ।

Exit mobile version