The Khalas Tv Blog Punjab ਅੰਮ੍ਰਿਤਸਰ ਬਠਿੰਡਾ ਹਾਈਵੇਅ ‘ਤੇ ਕਾਰ ਖੱਡ ‘ਚ ਡਿੱਗੀ, ਡਰਾਈਵਰ ਗੰਭੀਰ ਜ਼ਖ਼ਮੀ
Punjab

ਅੰਮ੍ਰਿਤਸਰ ਬਠਿੰਡਾ ਹਾਈਵੇਅ ‘ਤੇ ਕਾਰ ਖੱਡ ‘ਚ ਡਿੱਗੀ, ਡਰਾਈਵਰ ਗੰਭੀਰ ਜ਼ਖ਼ਮੀ

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਤੇਜ਼ ਰਫਤਾਰ ਆਈ 20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਨੌਜਵਾਨ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਕਾਰ ਚਾਲਕ ਮੱਲੇਸ਼ਾਹ ਜ਼ੀਰਾ ਦਾ ਰਹਿਣ ਵਾਲਾ ਹੈ।

ਜ਼ਖ਼ਮੀ ਦੀ ਪਛਾਣ ਜੱਸਾ ਸਿੰਘ ਵਾਸੀ ਪਿੰਡ ਮੱਲੇਸ਼ਾਹ ਜੀਰਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਵਾਪਰਨ ਸਮੇਂ ਕਾਰ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਹਾਈਵੇਅ ਤੋਂ ਡਿੱਗ ਗਈ।

ਅਚਾਨਕ ਹੋਣ ਲੱਗਾ ਛਾਤੀ ਵਿੱਚ ਦਰਦ 

ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ 24 ਸਾਲਾ ਕਾਰ ਚਾਲਕ ਜੱਸਾ ਸਿੰਘ ਨੂੰ ਬਾਹਰ ਕੱਢਿਆ ਤਾਂ ਉਸ ਸਮੇਂ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ, ਪਰ ਕੁੱਝ ਸਮੇਂ ਬਾਅਦ ਉਹ ਛਾਤੀ ‘ਚ ਦਰਦ ਦੀ ਸ਼ਿਕਾਇਤ ਕਰਕੇ ਹੇਠਾਂ ਡਿੱਗ ਪਿਆ | ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਟੀਮ ਅਤੇ ਸਥਾਨਕ ਪੁਲਿਸ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ – ਪੰਜਾਬ ਦਾ ਇੱਕ ਹੋਰ ਅਗਨੀਵੀਰ ਸ਼ਹੀਦ

Exit mobile version