The Khalas Tv Blog Punjab ਅੰਮ੍ਰਿਤਸਰ ‘ਚ ਦਿੱਤਾ ਜਾਣਾ ਸੀ ਵੱਡੀ ਵਾਰਦਾਤ ਨੂੰ ਅੰਜਾਮ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ
Punjab

ਅੰਮ੍ਰਿਤਸਰ ‘ਚ ਦਿੱਤਾ ਜਾਣਾ ਸੀ ਵੱਡੀ ਵਾਰਦਾਤ ਨੂੰ ਅੰਜਾਮ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋ 2 ਪਿਸਤੌਲਾਂ, 8 ਜਿੰਦਾ ਰੌਂਦ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਕੀਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਨ੍ਹਾਂ ਨੇ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਇਹ ਹਥਿਆਰ ਮੰਗਵਾਏ ਸਨ।

ਡੀਜੀਪੀ ਨੇ ਕਿਹਾ ਕਿ ਆਰਮਜ਼ ਐਕਟ ਅਤੇ ਨਵੀਂ ਲਾਗੂ ਕੀਤੀ ਗਈ ਧਾਰਾ 111 ਬੀਐਨਐਸ ਦੇ ਤਹਿਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਇਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਅੰਮ੍ਰਿਤਸਰ ਵਿੱਚ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

ਇਹ ਵੀ ਪੜ੍ਹੋ  –   ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਬਾਰੇ ਕੀਤੀ ਭਵਿੱਖਬਾਣੀ, ਰਾਜਪਾਲ ਨੂੰ ਕੀਤੇ ਸਵਾਲ, ਜਲੰਧਰ ਚੋਣ ਨੂੰ ਲੈ ਕੇ ਘੇਰੀ ਸੂਬਾ ਸਰਕਾਰ

 

Exit mobile version