ਬਿਉਰੋ ਰਿਪੋਰਟ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਸਰਹੱਦ ਪਾਰ ਨਾਰਕੋ-ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਕੇ ਪਾਕਿਸਤਾਨ-ਅਧਾਰਤ ਸਮੱਗਲਰਾਂ ਨਾਲ ਜੁੜੇ ਦੋ ਵਿਅਕਤੀਆਂ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ ਅਤੇ 2015 ਵਿੱਚ ਦੋ ਪਾਕਿ ਨਾਗਰਿਕ 19.5 ਕਿਲੋਗ੍ਰਾਮ ਹੈਰੋਇਨ ਲੈ ਕੇ ਸਰਹੱਦ ਪਾਰ ਕਰਕੇ ਆਏ ਸਨ ਅਤੇ ਉਨ੍ਹਾਂ ਨੂੰ ਉਪਰੋਕਤ ਦੋਸ਼ੀਆਂ ਸਮੇਤ 2.5 ਕਿਲੋ ਹੈਰੋਇਨ, 65 ਲੱਖ ਰੁਪਏ ਦੀ ਡਰੱਗ ਮਨੀ, ਇੱਕ ਪਿਸਤੌਲ ਅਤੇ ਇੱਕ ਰਾਈਫਲ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਸੁਖਦੇਵ ਸਿੰਘ ਪਿਛਲੇ ਸਾਲ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਅਵਤਾਰ ਸਿੰਘ ਸਤੰਬਰ ਮਹੀਨੇ ਜ਼ਮਾਨਤ ‘ਤੇ ਬਾਹਰ ਆਇਆ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਥਾਣਾ ਗੇਟ ਹਕੀਮਾ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ – ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ