Punjab

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ, ਡੀਜੀਪੀ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ (Punjab Police) ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਪੁਲਿਸ ਆਏ ਦਿਨ ਸਮੱਗਲਰਾਂ, ਤਸਕਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕਰ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ (DGP Gaurav Yadav)  ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫਤਾਰੀ ਕੀਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਆਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮੌਕੇ 4.1 ਕਿਲੋਗ੍ਰਾਮ ਹੈਰੋਇਨ, ਤਿੰਨ ਪਿਸਤੌਲ, 45 ਜਿੰਦਾ ਕਾਰਤੂਸ, 2.07 ਲੱਖ ਰੁਪਏ ਦੀ ਡਰੱਗ ਮਨੀ ਅਤੇ 7 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।

ਇਸ ਤੋਂ ਬਾਅਦ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਨੂੰ ਲੈ ਕੇ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ –    ਮੁਹਾਲੀ ‘ਚ ਹੋਈ ਵਾਰਦਾਤ, ਹੋਟਲ ‘ਚ ਵਾਪਰਿਆ ਵੱਡਾ ਕਾਂਡ, ਪਹੁੰਚੀ ਪੁਲਿਸ