Punjab

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਬਿਉਰੋ ਰਿਪੋਰਟ – ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹਥਿਆਰਾਂ ਦੀ ਤਸਕਰੀ ਕਰਕੇ ਦੁਬਈ ਭੱਜੇ ਤਸਕਰ ਮਨਜੋਤ ਸਿੰਘ ਉਰਫ ਮੰਨਾ ਵੱਲੋਂ ਚਲਾਏ ਜਾ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਤਸਕਰ ਪਾਕਿਸਤਾਨ ਸਮਰਥਿਤ ਹਥਿਆਰਾਂ ਦੀ ਤਸਕਰੀ ਕਰਦਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿੱਚ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਦੋ 9 ਐਮਐਮ ਗਲੌਕਸ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ, ਚਾਰ ਜ਼ਿੰਦਾ ਕਾਰਤੂਸ ਅਤੇ ਉਸਦਾ ਸਲੇਟੀ ਰੰਗ ਦਾ ਹੋਂਡਾ ਐਕਟਿਵਾ ਸਕੂਟਰ (PB 02 EF 2599) ਵੀ ਜ਼ਬਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ – ਜੇ ਮੇਰੀ ਹੋਈ ਸ਼ਹਾਦਤ ਤਾਂ ਸਸਕਾਰ ਨਾ ਕਰਨਾ, ਜਿੱਤ ਤੱਕ ਧਰਨਾ ਰੱਖਣਾ ਜਾਰੀ – ਡੱਲੇਵਾਲ