The Khalas Tv Blog Punjab ਲੁਧਿਆਣਾ ‘ਚ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ, ਅੰਬੇਡਕਰ ਮੂਰਤੀ ਵਿਵਾਦ ਦੇ ਦੋਸ਼ੀਆਂ ‘ਤੇ NSA ਲਗਾਉਣ ਦੀ ਮੰਗ
Punjab

ਲੁਧਿਆਣਾ ‘ਚ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ, ਅੰਬੇਡਕਰ ਮੂਰਤੀ ਵਿਵਾਦ ਦੇ ਦੋਸ਼ੀਆਂ ‘ਤੇ NSA ਲਗਾਉਣ ਦੀ ਮੰਗ

ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ ਲੁਧਿਆਣਾ ਦੇ ਦਲਿਤ ਭਾਈਚਾਰੇ ਨੇ ਮੰਗਲਵਾਰ ਨੂੰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ।

ਇਸ ਦੇ ਨਾਲ ਹੀ, ਵਿਜੇ ਦਾਨਵ ਦੀ ਅਗਵਾਈ ਹੇਠ ਘੰਟਘਰ ਚੌਕ ‘ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਇੱਕ ਰੋਸ ਮਾਰਚ ਕੱਢਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਸੌਂਪਿਆ।

ਦੋਸ਼ੀਆਂ ‘ਤੇ NSA ਲਗਾਉਣ ਦੀ ਮੰਗ

ਦਲਿਤ ਭਾਈਚਾਰੇ ਦੇ ਆਗੂਆਂ ਯਸ਼ਪਾਲ ਚੌਧਰੀ ਅਤੇ ਵਿਜੇ ਦਾਨਵ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਦਿੱਤੇ ਹਨ ਅਤੇ ਉਨ੍ਹਾਂ ਦੀ ਮੂਰਤੀ ਨਾਲ ਛੇੜਛਾੜ ਮੁਆਫ਼ੀਯੋਗ ਨਹੀਂ ਹੈ।

ਇਸ ਸਿਲਸਿਲੇ ‘ਚ ਅੱਜ ਜਲੰਧਰ, ਲੁਧਿਆਣਾ, ਮੋਗਾ, ਨਵਾਂਸ਼ਹਿਰ, ਫਗਵਾੜਾ ਤੇ ਹੁਸ਼ਿਆਰਪੁਰ ਦੀਆਂ ਐੱਸ.ਸੀ. ਭਾਈਚਾਰੇ ਦੀਆਂ ਜਥੇਬੰਦੀਆਂ ਵੱਲੋਂ ਵੀ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਮੋਗਾ ਬੰਦ ਕਾਲ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਤੱਕ ਵੱਖ-ਵੱਖ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ ਬੰਦ ਦੀ ਕਾਲ ਦਿੱਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ ਉਤੇ ਪੁਲਿਸ ਬਲ ਤਾਇਨਾਤ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ ਬੰਦ ਦੀ ਕਾਲ ਮਗਰੋਂ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

 

Exit mobile version