‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ ਤੇ ਉਸ ਦੇ ਨਵਜੰਮੇ ਬੱਚੇ ਨੂੰ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿੱਚੋਂ ਬਾਹਰ ਕੱਢਿਆ ਗਿਆ। ਜਾਣਕਾਰੀ ਮੁਤਾਬਕ ਇਸ ਔਰਤ ਦੀ ਡਿਲਵਰੀ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਸੀ, ਜਿਸ ਕਾਰਨ ਡਾਕਟਰ ਨੇ ਉਸ ਨੂੰ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਦਰਦ ਨਾਲ ਤੜਪਦੀ ਇਹ ਮਹਿਲਾ ਅੱਧੀ ਰਾਤ ਨੂੰ ਸੜਕਾਂ ‘ਤੇ ਤੁਰਨ ਨੂੰ ਮਜ਼ਬੂਰ ਹੋ ਗਈ।
ਇਸ ਘਟਨਾ ਤੋਂ ਬਾਅਦ ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਡਾਕਟਰ ਵੱਲੋਂ ਗਲਤ ਵਿਵਹਾਰ ਕੀਤਾ ਗਿਆ ਹੈ ਅਤੇ ਉਹਨਾਂ ਨੇ ਐੱਸ.ਐੱਮ.ਓ. ਅਤੇ ਡਾਕਟਰ ਖਿਲਾਫ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਹੈ।