India Punjab

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ‘ਤੇ ਬੁੱਤ ਨਾਲ ਸ਼ਰਮਨਾਕ ਹਰਕਤ ! ‘ਜਥੇਦਾਰ ਸਾਹਿਬ ਤੇ SGPC ਦੇਵੇ ਸਪੱਸ਼ਟੀਕਰਨ’

ਬਿਉਰੋ ਰਿਪੋਰਟ – ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ‘ਤੇ ਸੰਵਿਧਾਨ ਰਚਨ ਵਾਲੇ ਡਾਕਟਰ ਭੀਮ ਰਾਵ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਆਏ ਸ਼ਖਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਹੁਣ ਪੂਰੀ ਤਰ੍ਹਾਂ ਨਾਲ ਭੱਖ ਗਈ ਹੈ । ਬੀਜੇਪੀ ਸਮੇਤ ਸਾਰੀਆਂ ਹੀ ਪਾਰਟੀਆਂ ਨੇ ਇਸ ਦੀ ਨਿੰਦਾ ਕੀਤੀ ਹੈ ਅਤੇ ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ ।

ਦਰਾਅਸਲ ਇੱਕ ਸ਼ਖਸ ਹੈਰੀਟੇਜ ਸਟ੍ਰੀਟ ‘ਤੇ ਲੱਗੀ ਅੰਬੇਡਕਰ ਦੀ ਮੂਰਤੀ ਕੋਲ ਪੋੜੀ ਲੈ ਕੇ ਪਹੁੰਚਿਆ ਅਤੇ ਹਥੋੜਾ ਲੈ ਕੇ ਮੂਰਤੀ ਨੂੰ ਤੋੜਨਾ ਸ਼ੁਰੂ ਕਰ ਦਿੱਤਾ । ਪਰ ਮੌਕੇ ‘ਤੇ ਮੌਜੂਦ ਪੁਲਿਸ ਨੇ ਉਸ਼ ਸ਼ਖਸ ਨੂੰ ਹਿਰਾਸਤ ਵਿੱਚ ਲੈ ਲਿਆ । ਇਸ ਘਟਨਾ ਦਾ ਵਾਲਮੀਕੀ ਸਮਾਜ ਨੇ ਸਖਤ ਵਿਰੋਧ ਕੀਤਾ ਅਤੇ ਬਾਜ਼ਾਰ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਅਤੇ ਇਲਜ਼ਾਮ ਲਗਾਇਆ ਕਿ ਇਹ ਇੱਕ ਸ਼ਖਸ਼ ਦਾ ਕੰਮ ਨਹੀਂ ਹੈ ਬਲਕਿ ਇਸ ਦੇ ਪਿੱਛੇ ਵੱਡੀ ਸਾਜਿਸ਼ ਹੈ ।

ਉਧਰ ਪੰਜਾਬ ਦੇ ਸਾਬਕਾ ਬੀਜੇਪੀ ਪ੍ਰਧਾਨ ਵਿਜੇ ਸਾਂਪਲਾ ਨੇ ਦਰਬਾਰ ਸਾਹਿਬ ’ਚ ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘x’ ‘ਤੇ ਲਿਖਿਆ ‘ਡਾ. ਅੰਬੇਦਕਰ ਜੀ ਦੀ ਮੂਰਤੀ ਦਾ ਹਰਿਮੰਦਰ ਸਾਹਿਬ ਦੇ ਗਲਿਆਰੇ ’ਚ ਕੀਤਾ ਅਪਮਾਨ ਬਹੁਤ ਹੀ ਨਿੰਦਣਯੋਗ ਹੈ। ਅਜਿਹੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਿਉਂਕਿ ਇਹ ਘਟਨਾ ਦਰਬਾਰ ਸਾਹਿਬ ਦੇ ਗਲਿਆਰੇ ’ਚ ਵਾਪਰੀ ਸੀ, ਇਸ ਲਈ ਇਸ ਮੁੱਦੇ ‘ਤੇ SGPC ਅਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।’