India Punjab

ਅੰਮ੍ਰਿਤਸਰ ਤੋਂ ਦਿੱਲੀ ਹਵਾਈ ਜਹਾਜ਼ ਰਾਹੀਂ ਜਾਣ ਵਾਲੇ ਪਹਿਲਾਂ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈਸ ਰੇਲ ਗੱਡੀ ਮੁੜ ਤੋਂ ਬਹਾਲ ਕਰ ਦਿੱਤੀ ਗਈ ਹੈ। ਇਹ ਰੇਲ ਗੱਡੀ ਪਿਛਲੇ ਸਾਲ ਮਾਰਚ ਮਹੀਨੇ ਵਿੱਚ ਕਰੋਨਾਵਾਇਰਸ ਮਹਾਂਮਾਰੀ ਕਾਰਨ ਹੋਈ ਤਾਲਾਬੰਦੀ ਕਰਕੇ ਬੰਦ ਕਰ ਦਿੱਤੀ ਗਈ ਸੀ। ਰੇਲ ਵਿਭਾਗ ਵੱਲੋਂ ਰੇਲ ਸੇਵਾਵਾਂ ਮੁੜ ਬਹਾਲ ਕਰਦਿਆਂ ਬੰਦ ਹੋਈ ਇਸ ਰੇਲ ਗੱਡੀ ਨੂੰ ਅੱਜ ਸਵੇਰ ਤੋਂ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।

ਅੱਜ ਪਹਿਲੇ ਦਿਨ ਇਸ ਰੇਲ ਗੱਡੀ ਰਾਹੀਂ ਲਗਭਗ 700 ਯਾਤਰੀ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਰੇਲ ਵਿਭਾਗ ਵੱਲੋਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈਸ ਰੇਲ ਗੱਡੀ ਦੀਆਂ ਸੇਵਾਵਾਂ ਬਹਾਲ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਰੇਲ ਗੱਡੀਆਂ ਦੇ ਮੁੜ ਤੋਂ ਸ਼ੁਰੂ ਹੋਣ ਨਾਲ ਆਪੋ-ਆਪਣੇ ਕੰਮਾਂ-ਕਾਰਾਂ ਲਈ ਦਿੱਲੀ ਜਾਣ ਵਾਲੇ ਸਥਾਨਕ ਲੋਕਾਂ ਨੂੰ ਰਾਹਤ ਮਿਲੀ ਹੈ।