Punjab

ਪੁਲਿਸ ਨੇ ਅੰਤਰਾਜੀ ਹਥਿਆਰ ਤਸਕਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਬਿਉਰੋ ਰਿਪੋਰਟ – ਅੰਮ੍ਰਿਤਸਰ ਪੁਲਿਸ ਨੇ ਅੰਤਰਾਜੀ ਹਥਿਆਰ ਤਸਕਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਸ ਮੌਕੇ ਇਨ੍ਹਾਂ ਤਿੰਨੇ ਦੇ ਕਬਜ਼ੇ ਵਿਚੋਂ ਤਿੰਨ ਪਿਸਤੌਲ(ਦੋ 32 ਬੋਰ ਤੇ ਇਕ 30 ਬੋਰ) ਤੇ 2 ਜਿੰਦਾ ਕਾਰਤੂਸ ਦੇ ਨਾਲ-ਨਾਲ ਇਕ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਹ ਗ੍ਰਿਫਤਾਰੀ ਸ਼ਹਿਰ ਦੇ ਗੇਟ ਹਕੀਮਾਂ ਥਾਣਾ ਖੇਤਰ ਵਿੱਚ ਮਾਤਾ ਭਦਰਕਾਲੀ ਮੰਦਰ ਦੇ ਸਾਹਮਣੇ ਕੀਤੀ ਗਈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੀਯੂਸ਼ ਵਾਸੀ ਲਾਹੌਰੀ ਗੇਟ, ਕਮਲ ਸਿੰਘ ਉਰਫ਼ ਕਾਲੂ ਵਾਸੀ ਇੰਦਰਾ ਕਲੋਨੀ ਅਤੇ ਸਵੈਮ ਉਰਫ਼ ਭੋਲੂ ਵਾਸੀ ਖਜ਼ਾਨਾ ਗੇਟ ਵਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੂਜੇ ਰਾਜਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਅੰਮ੍ਰਿਤਸਰ ਵਿੱਚ ਸਪਲਾਈ ਕੀਤੀ ਜਾ ਰਹੀ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਪੁਲਿਸ ਟੀਮ ਨੇ ਇੱਕ ਵਿਸ਼ੇਸ਼ ਕਾਰਵਾਈ ਸ਼ੁਰੂ ਕੀਤੀ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ –  ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ 18 ਮਾਰਚ ਨੂੰ