Punjab

ਅੰਮ੍ਰਿਤਸਰ ਪੁਲਿਸ ਨੇ ਪੰਜ ਨਸ਼ਾ ਤਸਕਰ ਕੀਤੇ ਗ੍ਰਿਫਤਾਰ!

ਬਿਊਰੋ ਰਿਪੋਰਟ –  ਅੰਮ੍ਰਿਤਸਰ ਪੁਲਿਸ (Amritsar Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨ (Pakistan) ਤੋਂ ਨਸ਼ੀਲੇ ਪਦਾਰਥਾਂ ਅਤੇ ਗੈਰ ਕਾਨੂੰਨ ਹਥਿਆਰ ਸਪਲਾਈ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਕੋਲੋਂ 8.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਆਈਏ ਸਟਾਫ ਅਤੇ ਪੁਲਿਸ ਨੂੰ ਸੂਚਨਾ ਮਿਲੀ ਸੀ ਕੇ ਸੁਖਚੈਨ ਸਿੰਘ ਨਾਮ ਦਾ ਵਿਅਕਤੀ ਜੋ ਦਾਉਕੇ ਜ਼ਿਲ੍ਹਾਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਉਸ ਦੇ ਪਾਕਿਸਤਾਨ ਵਿੱਚ ਸਮੱਗਲਰਾਂ ਦੇ ਨਾਲ ਸਬੰਧ ਹਨ। ਜੋ ਪਾਕਿਸਤਾਨ ਤੋਂ ਹੈਰੋਇਨ ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਦਾ ਹੈ। ਉਹ ਆਪਣੇ ਸਾਥੀਆਂ ਸੁਖਪਾਲ ਸਿੰਘ, ਨਵਦੀਪ ਸਿੰਘ ਵਾਸੀ ਪਿੰਡ ਦਾਉਕੇ, ਜ਼ਿਲ੍ਹਾ ਅੰਮ੍ਰਿਤਸਰ, ਸੁਖਬੀਰ ਸਿੰਘ, ਰਾਹੁਲ ਉਰਫ਼ ਰਿੰਕੂ, ਵਾਸੀ ਬਸਤੀ ਖਿਆਲਾਂ ਵਾਲੀ ਮੋਗਾ ਰੋਡ ਫ਼ਿਰੋਜ਼ਪੁਰ ਦੀ ਮਦਦ ਨਾਲ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੈਰੋਇਨ ਅਤੇ ਹਥਿਆਰ ਸਪਲਾਈ ਕਰਦਾ ਸੀ। .

ਪੁਲਿਸ ਨੇ ਦੱਸਿਆ ਕਿ ਸੁਖਚੈਨ ਸਿੰਘ, ਸੁਖਪਾਲ ਸਿੰਘ, ਨਵਦੀਪ ਸਿੰਘ, ਸੁਖਬੀਰ ਸਿੰਘ, ਰਾਹੁਲ ਉਰਫ਼ ਰਿੰਕੂ ਨੂੰ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਸਪਲਾਈ ਲੈਣ ਜਾ ਰਹੇ ਸਨ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 8 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ, 160 ਗ੍ਰਾਮ ਹੈਰੋਇਨ, ਦੋ 30 ਬੋਰ ਦੇ ਪਿਸਤੌਲ, ਹੈਰੋਇਨ ਤੋਲਣ ਵਾਲਾ ਕਾਂਟਾ, ਚਾਰ ਮੋਬਾਈਲ ਫੋਨ, ਇੱਕ ਆਈ-10 ਗੱਡੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਇਸ ਸਬੰਧੀ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਘਰਿੰਡਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।