The Khalas Tv Blog Punjab ਅੰਮ੍ਰਿਤਸਰ ਪੁਲਿਸ ਨੇ ਸੁਲਝਾਈ ਵੱਡੀ ਵਾਰਦਾਤ, ਚਲਾਇਆ ਇੰਟਰ ਸਟੇਟ ਅਪਰੇਸ਼ਨ
Punjab

ਅੰਮ੍ਰਿਤਸਰ ਪੁਲਿਸ ਨੇ ਸੁਲਝਾਈ ਵੱਡੀ ਵਾਰਦਾਤ, ਚਲਾਇਆ ਇੰਟਰ ਸਟੇਟ ਅਪਰੇਸ਼ਨ

ਡੀਜੀਪੀ ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੋਰਟ ਰੋਡ ਉੱਪਰ ਹੋਈ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਵੱਲੋਂ ਇਸ ਦੇ ਮੁੱਖ ਸਰਗਨੇ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇੰਟਰ ਸਟੇਟ ਅਪਰੇਸ਼ਨ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਇਸ ਅਪਰੇਸ਼ਨ ਨੂੰ ਮੁਕੰਮਲ ਕੀਤਾ ਹੈ। ਇਸ ਅਪਰੇਸ਼ਨ ਦੌਰਾਨ ਮਹਾਰਾਸ਼ਟਰ ਦੇ ਧੂਲੇ ਤੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਦੌਰਾਨ  41.4 ਲੱਖ ਨਕਦ ਅਤੇ 800 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਡਕੈਤੀ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਵਿੱਚ ਅਪਰਾਧ ਨੂੰ ਕਾਬੂ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ –  ਜਲੰਧਰ ਪੱਛਮੀ ਹਲਕੇ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ

 

Exit mobile version