Punjab

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 84 ਕਰੋੜ ਦੀ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ

Amritsar police got a big success, 3 accused were arrested with heroin worth 84 crores

ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਤਿੰਨੇ ਤਸਕਰ ਇਸ ਖੇਪ ਨੂੰ ਹੋਰ ਸਮਗਲਰਾਂ ਤੱਕ ਪਹੁੰਚਾਉਣ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਫੜ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਅੰਮ੍ਰਿਤਸਰ ਦਿਹਾਤੀ ਪੁਲਿਸ ਵਿਭਾਗ ਅਧੀਨ ਪੈਂਦੇ ਥਾਣਾ ਲੋਪੋਕੇ ਨੂੰ ਹੈਰੋਇਨ ਸਮਗਲਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਕਾਰਵਾਈ ਕੀਤੀ ਗਈ ਅਤੇ ਪੁਲਿਸ ਨੇ 3 ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ। ਇਨ੍ਹਾਂ ਤਿੰਨਾਂ ਸਮਗਲਰਾਂ ਦੇ ਪਾਕਿਸਤਾਨੀ ਸਮਗਲਰਾਂ ਨਾਲ ਸਬੰਧ ਹਨ ਅਤੇ 12 ਕਿੱਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਲਿਆਂਦੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਲੋਪੋਕੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁਲਜ਼ਮਾਂ ਤੋਂ ਉਨ੍ਹਾਂ ਦੇ ਪਾਕਿਸਤਾਨੀ ਸਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਜਾਵੇਗੀ, ਜਿਨ੍ਹਾਂ ਨੂੰ ਇਹ ਖੇਪ ਅੱਗੇ ਪਹੁੰਚਾਈ ਜਾਣੀ ਸੀ ਅਤੇ ਕਿਸ ਦੀ ਸਲਾਹ ‘ਤੇ ਇਹ ਖੇਪ ਪ੍ਰਾਪਤ ਕਰਨ ਲਈ ਸਰਹੱਦ ‘ਤੇ ਪਹੁੰਚੀ ਸੀ।