The Khalas Tv Blog Punjab ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਚੱਲ ਰਹੇ ਰੈਕਟ ਦਾ ਕੀਤਾ ਪਰਦਾਫਾਸ
Punjab

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਚੱਲ ਰਹੇ ਰੈਕਟ ਦਾ ਕੀਤਾ ਪਰਦਾਫਾਸ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਛੇ ਜਾਅਲੀ ਆਰਮ ਲਾਇਸੈਂਸ ਅਤੇ ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇੱਕ ਲੈਪਟਾਪ ਬਰਾਮਦ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਵਰਗੇ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਅਪਰਾਧ ਦੇ ਖਾਤਮੇ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ –  ਸੱਪ ਨੇ ਬੰਦੇ ਨੂੰ ਡੰਗਿਆ, ਵਾਪਰੀ ਅਨੋਖੀ ਘਟਨਾ, ਉੱਡ ਗਏ ਸਾਰਿਆਂ ਦੇ ਹੋਸ਼

 

Exit mobile version