The Khalas Tv Blog Punjab ਪੰਜਾਬ ’ਚ ਨਵੇਂ BNS ਕਾਨੂੰਨ ਤਹਿਤ ਮਾਮਲਾ ਦਰਜ! ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ’ਤੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ FIR
Punjab

ਪੰਜਾਬ ’ਚ ਨਵੇਂ BNS ਕਾਨੂੰਨ ਤਹਿਤ ਮਾਮਲਾ ਦਰਜ! ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ’ਤੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ FIR

ਬਿਉਰੋ ਰਿਪੋਰਟ: ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 3 ਨਵੇਂ ਕਾਨੂੰਨਾਂ ਦਾ ਐਲਾਨ ਕੀਤਾ ਹੈ ਤੇ ਇਸ ਦੇ ਤਹਿਤ ਪੰਜਾਬ ਵਿੱਚ ਮਾਮਲੇ ਦਰਜ ਕਰਨੇ ਸ਼ੁਰੂ ਹੋ ਗਏ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਧੀਨ ਪੈਂਦੇ ਸਾਰੇ ਥਾਣਿਆਂ ਨੂੰ ਅਪਗ੍ਰੇਡ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਰਾਤ 12 ਤੋਂ ਬਾਅਦ ਹੋਣ ਵਾਲੀਆਂ ਘਟਨਾਵਾਂ ਲਈ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ। ਨਵਾਂ ਜੁਡੀਸ਼ੀਅਲ ਕੋਡ ਲਾਗੂ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਗੋਲਡੀ ਬਰਾੜ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਇਹ ਕੇਸ ਦਰਜ ਕੀਤਾ ਗਿਆ ਹੈ। ਇਹ ਫਿਰੌਤੀ ਮੰਗਣ ਦਾ ਮਾਮਲਾ ਹੈ। ਜਿਸ ਨੂੰ ਡਾ: ਕੁਲਵਿੰਦਰ ਸਿੰਘ ਨੇ ਦਰਜ ਕਰਵਾਇਆ ਹੈ। ਡਾ: ਕੁਲਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਗੋਲਡੀ ਬਰਾੜ ਦਾ ਫ਼ੋਨ ਆਇਆ ਸੀ ਅਤੇ ਉਸ ਕੋਲੋਂ 20 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

ਮੁਲਜ਼ਮ ਨੇ ਉਸ ’ਤੇ ਪੈਸੇ ਦੇਣ ਲਈ ਦਬਾਅ ਪਾਇਆ, ਨਹੀਂ ਤਾਂ ਉਹ ਉਸ ਦਾ ਕਤਲ ਕਰਵਾ ਦੇਵੇਗਾ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਬੀਐਨਐਸ ਦੇ ਤਹਿਤ 308(4) ਅਤੇ 351(2) ਦਾ ਮਾਮਲਾ ਦਰਜ ਕੀਤਾ ਹੈ।

ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਨਾਂ ’ਤੇ ਸਾਬਕਾ ਸਰਕਾਰੀ ਡਾਕਟਰ ਨੂੰ ਫਿਰੌਤੀ ਦੀ ਕਾਲ ਕੀਤੀ ਗਈ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਮਾਮਲੇ ’ਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਡੀ-ਡਵੀਜ਼ਨ ਥਾਣੇ ਅਧੀਨ ਪੈਂਦੇ ਪ੍ਰਤਾਪ ਨਗਰ ਦੇ ਰਹਿਣ ਵਾਲੇ ਹਨ। ਦੋਵਾਂ ਦੇ ਫੋਨ ਬਰਾਮਦ ਕਰ ਲਏ ਗਏ ਹਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ – ਕੇਜਰੀਵਾਲ ਨੂੰ ਲੱਗਾ ਝਟਕਾ, ਇਕ ਹੋਰ ਅਰਜੀ ਹੋਈ ਰੱਦ
Exit mobile version