The Khalas Tv Blog Punjab ਪੰਜਾਬ ’ਚ ਮੌਸਮ ਦਾ ਕਹਿਰ! ਅੰਮ੍ਰਿਤਸਰ ’ਚ ਸੜਕਾਂ ’ਤੇ ਵਿਛੀ ਚਿੱਟੀ ਚਾਦਰ, 22 ਜ਼ਿਲ੍ਹਿਆਂ ’ਚ ਔਰੇਂਜ ਅਲਰਟ
Punjab

ਪੰਜਾਬ ’ਚ ਮੌਸਮ ਦਾ ਕਹਿਰ! ਅੰਮ੍ਰਿਤਸਰ ’ਚ ਸੜਕਾਂ ’ਤੇ ਵਿਛੀ ਚਿੱਟੀ ਚਾਦਰ, 22 ਜ਼ਿਲ੍ਹਿਆਂ ’ਚ ਔਰੇਂਜ ਅਲਰਟ

weather update todays weather weather today weather update today

ਅੰਮ੍ਰਿਤਸਰ (4 ਅਪ੍ਰੈਲ, 2026): ਪੰਜਾਬ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੰਮ੍ਰਿਤਸਰ ਵਿੱਚ ਦੁਪਹਿਰ ਵੇਲੇ ਤੇਜ਼ ਮੀਂਹ ਦੇ ਨਾਲ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਸੜਕਾਂ ’ਤੇ ਬਰਫ਼ ਦੀ ਚਿੱਟੀ ਚਾਦਰ ਵਿਛ ਗਈ। ਇਸ ਤੋਂ ਪਹਿਲਾਂ ਸਵੇਰੇ ਪਠਾਨਕੋਟ ਵਿੱਚ ਤੇਜ਼ ਬਾਰਿਸ਼ ਅਤੇ ਹਨ੍ਹੇਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਖ਼ਰਾਬ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਇਹ ਤਬਦੀਲੀ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਦੇ ਉੱਪਰ ਬਣੇ ਪੱਛਮੀ ਸਿਸਟਮ (Western Disturbance) ਕਾਰਨ ਹੋਈ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਪਾਕਿਸਤਾਨ ਦੇ ਇਲਾਕਿਆਂ ਵਿੱਚ ਚੱਕਰਵਾਤੀ ਹਵਾਵਾਂ ਦਾ ਸਿਸਟਮ ਵੀ ਸਰਗਰਮ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।

ਜ਼ਿਲ੍ਹਿਆਂ ਮੁਤਾਬਕ ਅਲਰਟ:

  • 8 ਜ਼ਿਲ੍ਹਿਆਂ ਵਿੱਚ ਭਾਰੀ ਅਲਰਟ: ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਗੜੇਮਾਰੀ ਅਤੇ ਤੇਜ਼ ਹਨ੍ਹੇਰੀ ਦੀ ਸੰਭਾਵਨਾ ਹੈ।
  • 14 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ: ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਤੇਜ਼ ਹਵਾਵਾਂ ਚੱਲਣਗੀਆਂ।

ਅਗਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 7 ਅਪ੍ਰੈਲ ਤੋਂ ਇੱਕ ਹੋਰ ਨਵਾਂ ਪੱਛਮੀ ਸਿਸਟਮ ਸਰਗਰਮ ਹੋਵੇਗਾ, ਜਿਸ ਕਾਰਨ 9 ਅਪ੍ਰੈਲ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।

Exit mobile version