The Khalas Tv Blog Punjab ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ! ਸਪਲਾਈ ਦੇਣ ਸਮੇਂ ਆਇਆ ਅੜਿੱਕੇ
Punjab

ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ! ਸਪਲਾਈ ਦੇਣ ਸਮੇਂ ਆਇਆ ਅੜਿੱਕੇ

ਬਿਉਰੋ ਰਿਪੋਰਟ – ਪੰਜਾਬ ‘ਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਮਾਮਲੇ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਸਖਤ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰ ਇਕ ਕਿਲੋ ਹੈਰੋਇਨ (Heroin) ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਇਕ ਕਿਲੋ ਹੈਰੋਇਨ ਦੀ ਕੀਮਤ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਜਦੋਂ ਮੁਲਜ਼ਮ ਸਪਲਾਈ ਕਰਨ ਲਈ ਆਇਆ ਸੀ ਤਾਂ ਪੁਲਿਸ ਨੇ ਉਸ ਨੂੰ ਦਬੋਚ ਲਿਆ।

ਗ੍ਰਿਫਤਾਰੀ ਤੋਂ ਬਾਅਦ ਨਸ਼ਾ ਤਸਕਰ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਥਾਣਾ ਘੜੂੰਆਂ ਦੀ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਮੁਲਾਜ਼ਮ ਮੰਗਲ ਸਿੰਘ ਉਰਫ ਬਾਬਾ ਮੰਗਾ ਜੋ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਉਸ ਨੂੰ ਕਾਬੂ ਕਰ ਲਿਆ ਗਿਆ। ਹੈਰੋਇਨ ਤੋਂ ਇਲਾਵਾ ਉਸ ਕੋਲੋ ਇਕ ਸਕੂਟਰੀ ਅਤੇ ਮੋਬਾਈਲ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਥਾਣਾ ਘਰਿੰਡਾ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ –   ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਬਦਮਾਸ਼ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ

 

 

Exit mobile version