ਅੰਮ੍ਰਿਤਸਰ : ਪੰਜਾਬ ਦੇ ਜਿਲ੍ਹੇ ਅੰਮ੍ਰਿਤਸਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਵੱਲੋਂ ਇੱਕ ਲੜਕੀ ਨੂੰ ਗਾਲੀ ਮਾਰ ਦਿੱਤੀ ( The young man shot the girl ) ਗਈ ਹੈ। ਜਾਣਕਾਰੀ ਅਨੁਸਾਰ ਫਰੰਡਤ ਐਵੀਨਿਊ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ ਸਿਰਫਿਰੇ ਆਸ਼ਿਕ ਨੇ ਰਿਲੇਸ਼ਨਸ਼ਿਪ ਤੋਂ ਮਨ੍ਹਾ ਕਰਨ ‘ਤੇ ਇਕ ਲੜਕੀ ਨੂੰ ਗੋਲੀ ਮਾਰ ਦਿੱਤੀ ।ਜਿਸ ਤੋਂ ਬਾਅਦ ਉਸਨੂੰ ਅਮ੍ਰਿਤਸਰ ਦੇ ਇਕ ਪਿੰਜੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸ਼ਿਕਾਇਤ ਮਿਲਣ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਲੜਕੀ ਦੇ ਦਾਦੇ ਨੇ ਦੱਸਿਆ ਕਿ ਇਹ ਲੜਕਾ ਪਿਛਲੇ ਕਾਫੀ ਸਮੇਂ ਤੇ ਲੜਕੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਲੜਕੇ ਦਾ ਨਾਮ ਰਾਜਪਿੰਦਰ ਸਿੰਘ ਦੱਸਿਆ ਜਾ ਰਿਹਾ ਅਤੇ ਇਹ ਵੀ ਕਿਹਾ ਜਾ ਰਿਹਾ ਕਿ ਲੜਕੇ ਦਾ ਪਿਤਾ ਪੁਲਿਸ ਮੁਲਾਜ਼ਮ ਹੈ।
ਕੁੜੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਮਲਾਵਰ ਨੌਜਵਾਨ ਪਹਿਲਾਂ ਵੀ ਉਨ੍ਹਾਂ ਦੀ ਕੁੜੀ ਨੂੰ ਪਰੇਸ਼ਾਨ ਕਰਦਾ ਸੀ ਅਤੇ ਉਸ ਸਮੇਂ ਵੀ ਮਾਮਲਾ ਪੁਲਿਸ ਕੋਲ ਪਹੁੰਚਿਆ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਲੜਕਾ ਪਹਿਲਾਂ ਵੀ ਝਗੜੇ ਤੋਂ ਬਾਅਦ ਮੁਆਫੀ ਮੰਗ ਚੁੱਕਾ ਹੈ ਅਤੇ ਮੁਆਫੀਨਾਮਾ ਥਾਣੇ ਵਿੱਚ ਤੈਅ ਹੋਇਆ ਸੀ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਕਿ ਹਮਲਾਵਰ ਲੜ੍ਹਕੇ ਨੇ ਆਪਣੇ ਪਿਤਾ ਦੇ ਰਿਵਾਲਰ ਨਾਲ ਹੀ ਉਨ੍ਹਾਂ ਦੀ ਕੁੜੀ ਨੂੰ ਗੋਲੀ ਮਾਰੀ ਹੈ।
ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਰਦਾ ਹੈ ਕਿ ਹਮਲਾਵਰ ਵਲੋਂ ਉਨ੍ਹਾਂ ਨੂੰ ਫੋਨ ਉੱਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਹਮਲਾਵਰ ਉਨ੍ਹਾਂ ਦੀ ਲੜਕੀ ਨੂੰ ਵੀ ਆਏ ਦਿਨ ਪਰੇਸ਼ਾਨ ਕਰ ਰਿਹਾ ਸੀ।
ਪੁਲਿਸ ਕਰ ਰਹੀ ਜਾਂਚ
ਮਾਮਲੇ ਵਿੱਚ ਮੌਕੇ ਉੱਤੇ ਪਹੁੰਚੀ ਪੁਲਿਸ ਐਸਆਈ ਖੁਸਬੂ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿੱਚ ਇੱਕ ਨੌਜਵਾਨ ਵਲੋਂ ਕੁੜੀ ਨੂੰ ਗੋਲੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀ ਮਾਰਨ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਹਮਲਾਵਰ ਲੜਕੇ ਬਾਈਕ ‘ਤੇ ਆਏ ਅਤੇ ਦਰਵਾਜ਼ੇ ਦੀ ਘੰਟੀ ਵਜਾਈ ਜਦੋਂ ਲੜਕੀ ਨੇ ਦਰਵਾਜਾ ਖੋਲ੍ਹਿਆ ਤਾਂ ਰਾਜਪਿੰਦਰ ਨੇ ਗੋਲੀ ਚਲਾ ਦਿੱਤੀ ਜਿਸ ਨਾਲ ਲੜ੍ਹੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਦ ਪੁਲਸ ਅਧਿਕਾਰੀ ਨਾਲ ਨਾਲ ਕੀਤੀ ਗਈ ਤਾਂ ਉਨ੍ਹਾਂ ਨੇ ਨੇ ਦੱਸਿਆ ਕਿ ਲੜਕੀ ਦੇ ਦੋ ਬਾਈਕ ਸਵਾਰ ਲੜਕਿਆਂ ਨੂੰ ਗੋਲੀ ਮਾਰੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।