The Khalas Tv Blog Punjab ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਰਾਸ਼ੀ
Punjab

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਰਾਸ਼ੀ

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪੋ੍ਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਉਕਤ ਿਲੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟੇ੍ਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ। ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਤੇ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ।

ਉਨ੍ਹਾਂ ਨੇ ਕਿਹਾ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 30 ਜੂਨ ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨਾਂ੍ਹ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਦੇ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

 

Exit mobile version