The Khalas Tv Blog India ਜਪਗੋਬਿੰਦ ਸਿੰਘ ਦੇ ਸਿਰ ਕੈਨੇਡਾ ਦੇ ਪਹਿਲੇ ਪੰਜਾਬੀ ਪਾਇਲਟ ਦਾ ਸਜਿਆ ਤਾਜ
India International Punjab

ਜਪਗੋਬਿੰਦ ਸਿੰਘ ਦੇ ਸਿਰ ਕੈਨੇਡਾ ਦੇ ਪਹਿਲੇ ਪੰਜਾਬੀ ਪਾਇਲਟ ਦਾ ਸਜਿਆ ਤਾਜ

ਦ ਖ਼ਾਲਸ ਬਿਊਰੋ : ਜਿੱਥੇ ਸਿੱਖ ਕੌਮ ਨੇ ਦੇਸ਼ ਵਿਦੇਸ਼ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਨੇ ਉਥੇ ਹੀ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ 16 ਸਾਲਾ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਇਤਿਹਾਸ ਰਚ ਦਿੱਤਾ ਹੈ। 16 ਸਾਲ ਦੀ ਉਮਰ ‘ਚ ਕੈਨੇਡਾ ‘ਚ ਡਰਾਈਵਿੰਗ ਲਾਇਸੈਂਸ ਨਹੀਂ ਮਿਲਦਾ ਪਰ ਜਪਗੋਬਿੰਦ ਨੇ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਜਪਗੋਬਿੰਦ ਸਿੰਘ ਦੀ ਪ੍ਰਾਪਤੀ ਨਾਲ ਪੰਜਾਬੀ ਮੂਲ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਜਪਗੋਬਿੰਦ ਸਿੰਘ

ਕੈਨੇਡਾ ਨੇ ਜਪਗੋਬਿੰਦ ਸਿੰਘ ਨੂੰ ਹਵਾਈ ਜਹਾਜ਼ ਉਡਾਉਣ ਦਾ ਲਾਇਸੈਂਸ ਜਾਰੀ ਕੀਤਾ ਹੈ। ਜਪਗੋਬਿੰਦ ਸਿੰਘ ਨੇ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਤੋਂ ਪਾਇਲਟ ਬਣਨ ਦੀ ਤਿਆਰੀ ਸ਼ੁਰੂ ਕੀਤੀ ਅਤੇ ਕੈਨੇਡਾ ਦੇ ਸਾਰੇ ਹਿੱਸਿਆਂ ਵਿਚ ਸਿਖਲਾਈ ਲੈਣ ਤੋਂ ਬਾਅਦ, ਕਿਊਬਿਕ ਵਿਚ ਉਸ ਦੀ ਆਖਰੀ ਸਿਖਲਾਈ ਸਮਾਪਤ ਹੋਈ। ਇਸ ਤੋਂ ਬਾਅਦ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਪਾਇਲਟ ਬਣ ਗਿਆ ਹੈ।

ਜਪਗੋਬਿੰਦ ਸਿੰਘ ਮੂਲ ਰੂਪ ਵਿੱਚ ਇੱਕ ਪੰਜਾਬੀ ਹੈ ਪਰ ਉਸ ਨੇ ਆਪਣੀ ਸਕੂਲੀ ਪੜ੍ਹਾਈ ਕੈਨੇਡਾ ਤੋਂ ਕੀਤੀ ਹੈ। ਉਸ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਖਾਲਸਾ ਸਕੂਲ ਸਰੀ ਦੇ ਵਿਦਿਆਰਥੀ ਜਪਗੋਬਿੰਦ ਸਿੰਘ ਨੂੰ ਕੈਨੇਡਾ ਦੀ ਰਾਜਧਾਨੀ ਦੀਆਂ ਯੂਨੀਵਰਸਿਟੀਆਂ ਵੱਲੋਂ ਸਪੇਸ ਇੰਜਨੀਅਰਿੰਗ ਲਈ ਵਜ਼ੀਫ਼ਾ ਵੀ ਦਿੱਤਾ ਗਿਆ ਹੈ।

ਸੀਨੀਅਰ ਕੈਨੇਡੀਅਨ ਪੰਜਾਬੀ ਲੇਖਕ ਗੁਰਪ੍ਰੀਤ ਸਿੰਘ ਸਹੋਤਾ ਨੇ ਕਿਹਾ ਕਿ ਜਪਗੋਬਿੰਦ ਸਿੰਘ ਨੇ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ ਅਤੇ ਇਸ ਨਾਲ ਕੈਨੇਡਾ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਕਿਉਂਕਿ ਉਸ ਨੇ ਇਤਿਹਾਸ ਰਚਿਆ ਹੈ। 16 ਸਾਲ ਦੀ ਉਮਰ ਵਿਚ ਉਸ ਨੇ ਉਹ ਕਰ ਦਿਖਾਇਆ ਜੋ ਕਲਪਨਾ ਵੀ ਨਹੀਂ ਸੀ ਕੀਤੀ ਜਾ ਸਕਦਾ।

ਪਿਛਲੇ ਦਿਨੀ ਸਾਡੇ ਕਈ ਨੌਜਵਾਨਾਂ ਨੇ ਇੰਗਲੈਂਡ ‘ਚ ਹੋਈਆਂ ਕੌਮਨਵੈਲਥ ਖੇਡਾਂ ਵਿੱਚ ਤਮਗੇ ਜਿੱਤਕੇ ਕੈਨੇਡਾ ਅਤੇ ਸਿੱਖਾਂ ਦਾ ਮਾਣ ਸਾਰੀ ਦੁਨੀਆਂ ‘ਚ ਵਧਾਇਆ ਸੀ ਉਸ ਦੇ ਨਾਲ ਹੀ ਅਮ੍ਰਿੰਤਧਾਰੀ ਗੁਰਸਿੱਖ ਜਪਗੋਬਿੰਦ ਸਿੰਘ ਨੇ ਸਭ ਤੋਂ ਛੋਟੀ ਉਮਰ ਦਾ ਸਿੱਖ ਸੋਲੋ ਪਾਇਲਟ ਬਣਕੇ ਸਿੱਖ ਕੌਮ ਦਾ ਸਿਰ ਮਾਣ ਨਾਲ ਹੋਰ ਉਚਾ ਕਰ ਦਿੱਤਾ ਹੈ।

 

 

Exit mobile version