ਬਿਉਰੋ ਰਿਪੋਰਟ – ਭਰਤਇੰਦਰ ਸਿੰਘ ਚਾਹਲ (Bharatinder Singh Chahal) ਖਿਲਾਫ ਪਟਿਆਲਾ ਅਦਾਲਤ (Patiala Court) ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਨੂੰ ਚਾਹਲ ਨੂੰ ਗ੍ਰਿਫਤਾਰ ਕਰਕੇ 28 ਅਕਤੂਬਰ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ। 2022 ਤੋਂ ਹੀ ਵਿਜੀਲੈਂਸ ਵੱਲੋਂ ਭਰਤ ਇੰਦਰ ਸਿੰਘ ਚਾਹਲ ਖਿਲਾਫ ਅਤੇ ਉਨ੍ਹਾਂ ਦੀ ਜਾਇਦਾਦ ਦੀ ਵੀ ਜਾਂਚ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਵਿਜੀਲੈਂਸ ਵੱਲੋਂ ਚਾਹਲ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਸੀ। ਦੱਸ ਦੇਈਏ ਕਿ ਭਰਤ ਇੰਦਰ ਸਿੰਘ ਚਾਹਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਹਨ।
ਚਾਹਲ ਵੱਲੋਂ ਇਸ ਸਬੰਧੀ ਹਾਈਕੋਰਟ ਵਿਚੋਂ ਅਗਾਊਂ ਜ਼ਮਾਨਤ ਮੰਗਦਿਆਂ ਕਿਹਾ ਸੀ ਕਿ ਸੂਬੇ ਦੀ ਸੱਤਾਧਾਰੀ ਸਰਕਾਰ ਪਿਛਲੀ ਸਰਕਾਰ ਦੇ ਨਜ਼ਦੀਕੀ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਤੇ ਜਾਣਬੁੱਝ ਕੇ ਕਾਰਵਾਈ ਕਰ ਰਹੀ ਹੈ ਪਰ ਹਾਈਕੋਰਟ ਨੇ ਚਾਹਲ ਨੂੰ ਝਟਕਾ ਦਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਅਗਾਊਂ ਜ਼ਮਾਨਤ ਦੇਣ ਤੇ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ – ਮੰਡੀਆਂ ਦੇ ਆਲੇ-ਦੁਆਲੇ ਦੀਆਂ ਸੜਕਾਂ ਜਾਮ! ਲਿਆ ਵੱਡਾ ਐਕਸ਼ਨ