ਬਿਉਰੋ ਰਿਪੋਰਟ – ਬਰਨਾਲਾ (Barnala) ਦੇ ਵਿਚ ਪੁਲਿਸ ਪਾਰਟੀ ‘ਤੇ ਹਮਲਾ ਹੋਇਆ ਹੈ। ਪੁਲਿਸ ਬਰਨਾਲਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਰਾਦਾ ਕਤਲ ਦੇ ਮਾਮਲੇ ਵਿਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਗਈ ਸੀ ਤੇ ਮੁਲਜ਼ਮਾਂ ਦੇ ਸਮਰਥਕਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਵੱਲੋਂ ਪੁਲਿਸ ਦੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ ਹੈ ਅਤੇ ਪੁਲਿਸ ਦੇ ਮੁਲਾਜ਼ਮਾਂ ਦੀ ਵਰਦੀ ਵੀ ਪਾੜੀ ਹੈ।
ਦੱਸ ਦੇਈਏ ਕਿ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਸੀ, ਉਮੀਦਵਾਰ ਗੁਰਜੰਟ ਸਿੰਘ ਪੰਚ ਦੀ ਚੋਣ ਲੜ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ਤੇ ਹਮਲਾ ਕਰਕੇ ਜਖਮੀ ਕਰ ਦਿੱਤਾ, ਜਿਸ ਤੋਂ ਬਾਅਦ ਸ਼ਿਕਾਇਤ ਮਿਲਣ ਤੇ ਠੁਲੀਵਾਲ ਪੁਲਿਸ ਨੇ ਅਣਪਛਾਤੇ 12 ਲੋਕਾਂ ‘ਤੇ ਮਾਮਲਾ ਦਰਜ ਕੀਤਾ ਸੀ, ਜਿਸ ਦੇ ਸਬੰਧ ਵਿਚ ਪੁਲਿਸ ਅੱਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਗਈ ਸੀ ਪਰ ਅੱਗੋਂ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪੁਲਿਸ ਦੀ ਗੱਡੀ ਦਾ ਕਾਫੀ ਨੁਕਸਾਨ ਕੀਤਾ ਹੈ।
ਇਸ ਸਬੰਧੀ ਥਾਣਾ ਮੁਖੀ ਸ਼ਰੀਫ਼ ਖਾਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ – ‘ਪੰਜਾਬ ਦੀਆਂ ਮੰਡੀਆ ਅਣਮਿੱਥੇ ਸਮੇਂ ਲਈ ਬੰਦ’ !