ਅੰਮ੍ਰਿਤਸਰ ਵਿੱਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਇਸਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸੂਤਰਾਂ ਅਨੁਸਾਰ ਧਮਾਕਾ ਇੱਕ ਘਰ ਦੇ ਅੰਦਰ ਹੋਇਆ, ਪਰ ਇਸਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਨੇ ਘਰ ਨੂੰ ਅੰਦਰੋਂ ਬੰਦ ਕਰ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਜਾਂਚ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਵੀ ਘਟਨਾ ਵਾਲੀ ਥਾਂ ਦੇ ਨੇੜੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਘਰ ਰਘਬੀਰ ਕੌਰ ਨਾਮ ਦੀ ਇੱਕ ਔਰਤ ਦਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਘੋਖਿਆ ਜਾ ਰਿਹਾ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਅਤੇ ਉਹ ਇਸ ਘਟਨਾ ਦੇ ਪਿੱਛੇ ਦਾ ਕਾਰਨ ਜਾਣਨ ਲਈ ਬੇਚੈਨ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੇ ਅੰਮ੍ਰਿਤਸਰ ਪੁਲਿਸ ਦੇ DCP ਨੇ ਕਿਹਾ ਕਿ ਘਰ ਅੰਦਰ ਕੋਈ ਧਮਾਕਾ ਨਹੀਂ ਹੋਇਆ। ਉਹਨਾਂ ਕਿਹਾ ਇਕ ਇੱਕ ਬੋਤਲ ਦੇ ਟੁੱਟਣ ਦੀ ਅਵਾਜ਼ ਆਈ ਹੈ। ਹਾਲਾਂਕਿ ਪੁਲਿਸ ਅਜੇ ਵੀ ਜਾਂਚ ਕਰ ਰਹੀ ਹੈ।