ਪਾਕਿਸਤਾਨ : ਆਰਥਿਕ ਸੰਕਟ ਵਿੱਚ ਘਿਰੇ ਪਾਕਿਸਤਾਨ ‘ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ‘ਚ ਇਕ ਟਰੇਨ ‘ਚ ਬੰਬ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਐਕਸਪ੍ਰੈਸ ਟਰੇਨ ਵਿਚ ਉਸ ਸਮੇਂ ਹੋਇਆ ਜਦੋਂ ਇਹ ਪੇਸ਼ਾਵਰ ਤੋਂ ਆ ਰਹੀ ਸੀ।ਧਮਾਕੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ। ਫਿਲਹਾਲ ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਵੀਰਵਾਰ ਨੂੰ ਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਜਦੋਂ ਪੇਸ਼ਾਵਰ ਦੇ ਰਸਤੇ ਚਿਚਾਵਤਨੀ ਰੇਲਵੇ ਸਟੇਸ਼ਨ ਤੋਂ ਲੰਘ ਰਹੀ ਸੀ ਤਾਂ ਧਮਾਕਾ ਹੋ ਗਿਆ। ਦੱਸਿਆ ਜਾ ਰਿਹਾ ਹੈ ਇਹ ਧਮਾਕਾ ਜਾਫਰ ਐਕਸਪ੍ਰੈਸ ਦੀ ਇਕਾਨਮੀ ਕਲਾਸ ਦੀ ਬੋਗੀ ਨੰਬਰ 6 ਵਿੱਚ ਹੋਇਆ। ਹੁਣ ਤੱਕ ਇਸ ‘ਚ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਦਕਿ ਚਾਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਇਸ ਦਰਦਨਾਕ ਘਟਨਾ ‘ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਸ ਧਮਾਕੇ ਦੇ ਕਰਨਾ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਧਮਾਕਾ ਕਿਵੇਂ ਹੋਇਆ ਅਤੇ ਕਿਸ ਨੇ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਜਾਫਰ ਐਕਸਪ੍ਰੈਸ ਵਿੱਚ ਅਜਿਹਾ ਹੀ ਇੱਕ ਧਮਾਕਾ ਹੋਇਆ ਸੀ। ਇਸ ਧਮਾਕੇ ਵਿਚ ਅੱਠ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਧਮਾਕੇ ਨਾਲ ਜਾਫਰ ਐਕਸਪ੍ਰੈਸ ਦੇ ਦੋ ਡੱਬੇ ਵੀ ਪਟੜੀ ਤੋਂ ਉਤਰ ਗਏ ਸਨ