India Punjab

ਮਾਨਵੀਂ ਦੀ ਮੌਤ ਮਾਮਲੇ ਵਿੱਚ ਹੋਇਆ ਅਹਿਮ ਖੁਲਾਸਾ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਬਿਉਰੋ ਰਿਪੋਰਟ – ਪਟਿਆਲਾ (Patiala) ‘ਚ ਕੇਕ (cake death) ਖਾਣ ਨਾਲ 10 ਸਾਲਾ ਬੱਚੀ ਮਾਨਵੀਂ ਦੀ ਮੌਤ ਮਾਮਲੇ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਹੈ ਕਿ ਕੇਕ ਵਿੱਚ ਸਿੰਥੈਟਿਕ ਸਵੀਟਨਰ (synthetic Sweet) ਦੀ ਮਾਤਰਾ ਬਹੁਤ ਜ਼ਿਆਦਾ ਸੀ। ਜਿਸ ਕਾਰਨ ਬੱਚੀ ਦੀ ਮੌਤ ਹੋ ਗਈ ਸੀ। ਦੱਸ ਦੇਈਏ ਕਿ 24 ਮਾਰਚ ਨੂੰ ਲੜਕੀ ਮਾਨਵੀ ਦਾ ਜਨਮ ਦਿਨ ਸੀ। ਉਸ ਦੇ ਜਨਮ ਦਿਨ ‘ਤੇ ਪਰਿਵਾਰ ਨੇ ਪਟਿਆਲਾ ਦੀ ਇੱਕ ਬੇਕਰੀ ਤੋਂ ਆਨਲਾਈਨ ਕੇਕ ਖਰੀਦਿਆ ਸੀ। ਕੇਕ ਖਾਣ ਤੋਂ ਬਾਅਦ ਲੜਕੀ ਦਾ ਪੂਰਾ ਪਰਿਵਾਰ ਬਿਮਾਰ ਹੋ ਗਿਆ ਸੀ।

ਇਹ ਹੈ ਪੂਰਾ ਮਾਮਲਾ

ਪਟਿਆਲਾ ਤੋਂ ਇਕ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਸਨ । ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਗਈ ਹੈ।

ਪਰਿਵਾਰ ਮੈਂਬਰਾਂ ਦੇ ਵੱਲੋਂ ਦੱਸਿਆ ਗਿਆ ਸੀ ਕਿ ਉਹਨਾਂ ਦੀ ਧੀ ਦੇ ਜਨਮਦਿਨ ‘ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਹਾਲਾਂਕਿ ਪੁਲਿਸ ਦੇ ਵੱਲੋਂ ਕਿਸੇ ਵੀ ਵਿਅਕਤੀ ਤੇ ਪਰਚਾ ਨਹੀਂ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਸਿਹਤ ਵਿਭਾਗ ਵੱਲੋਂ ਵੀ ਜਿਸ ਬੇਕਰੀ ‘ਤੋਂ ਇਹ ਕੇਕ ਮੰਗਵਾਇਆ ਗਿਆ ਸੀ, ਉਸ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਪਰਿਵਾਰ ਮੈਂਬਰਾਂ ਵਲੋਂ ਦਸਿਆ ਗਿਆ ਕਿ ਉਹਨਾਂ ਦੀ ਬੇਟੀ ਦੇ ਜਨਮ ਦਿਨ ‘ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ। ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ।

ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਢਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।

ਇਹ ਵੀ ਪੜ੍ਹੋ – ਇਜ਼ਰਾਇਲੀ ਫੌਜ ਦੇ ਖੁਫੀਆ ਵਿਭਾਗ ਦੇ ਮੁਖੀ ਨੇ ਦਿੱਤਾ ਅਸਤੀਫਾ