The Khalas Tv Blog India ਪਾਕਿਸਤਾਨੀ ਫੌਜ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ
India Punjab

ਪਾਕਿਸਤਾਨੀ ਫੌਜ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਆਪਣੇ ਸਿਖਰ ‘ਤੇ ਹੈ। ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਮੰਗਲਵਾਰ-ਬੁੱਧਵਾਰ ਦੇਰ ਰਾਤ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ (ਆਪ੍ਰੇਸ਼ਨ ਸਿੰਦੂਰ) ਤੋਂ ਬਾਅਦ ਐਲਓਸੀ ‘ਤੇ ਗੋਲੀਬਾਰੀ ਤੇਜ਼ ਹੋ ਗਈ। ਜਾਣਕਾਰੀ ਅਨੁਸਾਰ, 7 ਮਈ ਨੂੰ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਵਿੱਚ ਇੱਕ ਭਾਰਤੀ ਸੈਨਿਕ ਸ਼ਹੀਦ ਹੋ ਗਿਆ ਸੀ। ਭਾਰਤੀ ਫੌਜ ਦੇ ਵ੍ਹਾਈਟ ਨਾਈਟ ਕੋਰ ਨੇ ਗੋਲੀਬਾਰੀ ਵਿੱਚ ਇੱਕ ਭਾਰਤੀ ਫੌਜ ਦੇ ਜਵਾਨ ਦੀ ਸ਼ਹਾਦਤ ਦੀ ਪੁਸ਼ਟੀ ਕੀਤੀ ਹੈ।

ਭਾਰਤੀ ਫੌਜ ਦੀ ਵ੍ਹਾਈਟ ਨਾਈਟ ਕੋਰ ਯੂਨਿਟ ਨੇ ਲਿਖਿਆ, “5 ਫੀਲਡ ਰੈਜੀਮੈਂਟ ਦੇ ਲਾਂਸ ਨਾਇਕ ਦਿਨੇਸ਼ ਕੁਮਾਰ ਨੇ 07 ਮਈ ਨੂੰ ਪਾਕਿਸਤਾਨ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ। ਜੀਓਸੀ ਅਤੇ ਵ੍ਹਾਈਟ ਨਾਈਟ ਕੋਰ ਦੇ ਸਾਰੇ ਰੈਂਕ 5 ਐਫਡੀ ਰੈਜੀਮੈਂਟ ਦੇ ਲੈਫਟੀਨੈਂਟ ਕਰਨਲ ਦਿਨੇਸ਼ ਕੁਮਾਰ ਦੇ ਸਰਵਉੱਚ ਬਲੀਦਾਨ ਨੂੰ ਸਲਾਮ ਕਰਦੇ ਹਨ।”

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦਿਨੇਸ਼ ਕੁਮਾਰ ਦੀ ਸ਼ਹੀਦੀ ਨੂੰ ਲੈ ਕੇ ਪਰਿਵਾਰ ਨਾਲ ਹਮਦਰਦ ਪ੍ਰਗਟ ਕੀਤੀ ਹੈ। ਇੱਕ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ LOC ‘ਤੇ ਪਾਕਿਸਤਾਨ ਵੱਲੋਂ ਲਗਾਤਾਰ ਹੋ ਰਹੀ ਗੋਲੀਬਾਰੀ ਕਾਰਨ ਹਰਿਆਣੇ ਦੇ ਪਲਵਲ ਜ਼ਿਲ੍ਹੇ ਦਾ ਬਹਾਦਰ ਜਵਾਨ ਲਾਂਸ ਨਾਇਕ ਦਿਨੇਸ਼ ਕੁਮਾਰ ਦੇਸ਼ ਦੀ ਸੁਰੱਖਿਆ ਕਰਦਾ ਸ਼ਹੀਦ ਹੋ ਗਿਆ ਹੈ। ਬਹਾਦਰ ਜਵਾਨ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਤੇ ਪਰਿਵਾਰ ਨਾਲ ਹਮਦਰਦੀ।

Exit mobile version